ਆਈਪੀਐਸ ਅਦਿਤੀ ਸਿੰਘ ਨੇ ਪੰਚਕੂਲਾ ਪੁਲਿਸ ਦੇ ਡੀਸੀਪੀ ਵੱਜੋਂ ਸੰਭਾਲਿਆ ਅਹੁਦਾ
ਪੰਚਕੂਲਾ, 14 ਜੁਲਾਈ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਜਾਰੀ ਤਾਜ਼ਾ ਤਬਾਦਲਾ ਸੂਚੀ ਅਧੀਨ 2021 ਬੈਚ ਦੀ ਆਈਪੀਐਸ ਅਧਿਕਾਰੀ ਅਦਿਤੀ ਸਿੰਘ ਨੇ ਮੰਗਲਵਾਰ ਨੂੰ ਪੰਚਕੂਲਾ ਦੇ ਪੁਲਿਸ ਡਿਪਟੀ ਕਮਿਸ਼ਨਰ (ਡੀਸੀਪੀ) ਵਜੋਂ ਅਧਿਕਾਰਤ ਤੌਰ ''ਤੇ ਅਹੁਦਾ ਸੰਭਾਲ ਲਿਆ। ਸੈਕਟਰ-1 ਸਥਿਤ ਡੀਸੀਪੀ ਦਫ਼ਤਰ ਪਹੁੰਚਣ ''ਤੇ ਸ
ਆਈਪੀਐਸ ਅਦਿਤੀ ਸਿੰਘ ਅਹੁਦਾ ਸੰਭਾਲਦੇ ਹੋਏ।


ਪੰਚਕੂਲਾ, 14 ਜੁਲਾਈ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਜਾਰੀ ਤਾਜ਼ਾ ਤਬਾਦਲਾ ਸੂਚੀ ਅਧੀਨ 2021 ਬੈਚ ਦੀ ਆਈਪੀਐਸ ਅਧਿਕਾਰੀ ਅਦਿਤੀ ਸਿੰਘ ਨੇ ਮੰਗਲਵਾਰ ਨੂੰ ਪੰਚਕੂਲਾ ਦੇ ਪੁਲਿਸ ਡਿਪਟੀ ਕਮਿਸ਼ਨਰ (ਡੀਸੀਪੀ) ਵਜੋਂ ਅਧਿਕਾਰਤ ਤੌਰ 'ਤੇ ਅਹੁਦਾ ਸੰਭਾਲ ਲਿਆ। ਸੈਕਟਰ-1 ਸਥਿਤ ਡੀਸੀਪੀ ਦਫ਼ਤਰ ਪਹੁੰਚਣ 'ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਦਕਿ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ।

ਅਹੁਦਾ ਸੰਭਾਲਣ ਤੋਂ ਬਾਅਦ ਡੀਸੀਪੀ ਅਦਿਤੀ ਸਿੰਘ ਨੇ ਜ਼ਿਲ੍ਹੇ ਦੇ ਏਸੀਪੀਜ਼ ਅਤੇ ਵੱਖ-ਵੱਖ ਸ਼ਾਖਾਵਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪੰਚਕੂਲਾ ਦੀ ਕਾਨੂੰਨ-ਵਿਵਸਥਾ, ਅਪਰਾਧ ਦੀ ਸਥਿਤੀ ਅਤੇ ਪੁਲਿਸ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਪੁਲਿਸਿੰਗ, ਅਪਰਾਧਾਂ 'ਤੇ ਸਖ਼ਤ ਨਕੇਲ ਕੱਸਣ ਅਤੇ ਲੋਕ-ਪੱਖੀ ਕਾਰਜਸ਼ੈਲੀ ਅਪਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਨਵ-ਨਿਯੁਕਤ ਡੀਸੀਪੀ ਨੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ, ਅਪਰਾਧਾਂ 'ਤੇ ਪ੍ਰਭਾਵਸ਼ਾਲੀ ਕੰਟਰੋਲ ਅਤੇ ਨਾਗਰਿਕਾਂ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਸੰਵੇਦਨਸ਼ੀਲ, ਪਾਰਦਰਸ਼ੀ ਅਤੇ ਜਵਾਬਦੇਹ ਬਣਾਇਆ ਜਾਵੇਗਾ ਤਾਂ ਜੋ ਹਰ ਸ਼ਿਕਾਇਤ ਦਾ ਸਮੇਂ ਸਿਰ ਅਤੇ ਨਿਰਪੱਖ ਨਿਪਟਾਰਾ ਯਕੀਨੀ ਬਣ ਸਕੇ।

ਅਦਿਤੀ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਸਮੱਸਿਆ ਜਾਂ ਸੁਝਾਅ ਲਈ ਬਿਨਾਂ ਕਿਸੇ ਝਿਜਕ ਦੇ ਡੀਸੀਪੀ ਦਫ਼ਤਰ ਨਾਲ ਸਿੱਧਾ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਸ਼ਿਕਾਇਤ 'ਤੇ ਗੰਭੀਰਤਾ ਨਾਲ ਕਾਰਵਾਈ ਕਰਦਿਆਂ ਕਾਨੂੰਨ ਅਨੁਸਾਰ ਇਨਸਾਫ਼ ਯਕੀਨੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਅਦਿਤੀ ਸਿੰਘ ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਨਾਲ ਸਬੰਧਤ ਹਨ। ਪੰਚਕੂਲਾ ਵਿੱਚ ਨਿਯੁਕਤੀ ਤੋਂ ਪਹਿਲਾਂ ਉਹ ਸਟੇਟ ਵਿਜੀਲੈਂਸ ਐਂਡ ਐਂਟੀ ਕਰਪਸ਼ਨ ਬਿਊਰੋ, ਗੁਰੂਗ੍ਰਾਮ ਰੇਂਜ ਵਿੱਚ ਐਸਪੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਨਿਯੁਕਤੀ ਨਾਲ ਪੰਚਕੂਲਾ ਪੁਲਿਸ ਵਿੱਚ ਜਨ-ਕੇਂਦਰਿਤ ਅਤੇ ਪ੍ਰਭਾਵਸ਼ਾਲੀ ਪੁਲਿਸਿੰਗ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande