ਫਤਿਹਗੜ੍ਹ ਸਾਹਿਬ 'ਚ ਬੇਅਦਬੀ ਮਾਮਲੇ ਦੇ ਮੁਲਜ਼ਮ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਫਤਿਹਗੜ੍ਹ ਸਾਹਿਬ, 14 ਜੁਲਾਈ (ਹਿੰ.ਸ.)| ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇੱਕ ਵਿਅਕਤੀ ਦੀ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ, ਜੋ ਕਰੀਬ ਛੇ ਸਾਲ ਪੁਰਾਣੇ ਬੇਅਦਬੀ ਮਾਮਲੇ ਵਿੱਚ ਮੁਲਜ਼ਮ ਸੀ ਅਤੇ ਇਸ ਵ
मेवा सिंह की फाइल फोटो


ਫਤਿਹਗੜ੍ਹ ਸਾਹਿਬ, 14 ਜੁਲਾਈ (ਹਿੰ.ਸ.)| ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇੱਕ ਵਿਅਕਤੀ ਦੀ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ, ਜੋ ਕਰੀਬ ਛੇ ਸਾਲ ਪੁਰਾਣੇ ਬੇਅਦਬੀ ਮਾਮਲੇ ਵਿੱਚ ਮੁਲਜ਼ਮ ਸੀ ਅਤੇ ਇਸ ਵੇਲੇ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਸੀ।

ਮੁੱਢਲੀ ਜਾਂਚ ਮੁਤਾਬਕ ਹਮਲਾਵਰਾਂ ਨੇ ਮੇਵਾ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਹਮਲੇ ਦੌਰਾਨ ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ ਅਤੇ ਇੱਕ ਹੱਥ ਵੀ ਵੱਢ ਦਿੱਤਾ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮ੍ਰਿਤਕ ਦੀ ਧੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦੇ ਪਿਤਾ ਰਾਤ ਸਮੇਂ ਬਾਥਰੂਮ ਜਾਣ ਲਈ ਕਮਰੇ ਤੋਂ ਬਾਹਰ ਨਿਕਲੇ ਸਨ। ਕੁਝ ਸਮੇਂ ਬਾਅਦ ਉਨ੍ਹਾਂ ਦੀਆਂ ਚੀਕਾਂ ਸੁਣਾਈ ਦਿੱਤੀਆਂ ਤਾਂ ਪਰਿਵਾਰਕ ਮੈਂਬਰ ਬਾਹਰ ਦੌੜੇ। ਉਨ੍ਹਾਂ ਨੇ ਦੇਖਿਆ ਕਿ ਕੁਝ ਵਿਅਕਤੀ ਮੇਵਾ ਸਿੰਘ 'ਤੇ ਹਮਲਾ ਕਰ ਰਹੇ ਸਨ। ਜਦੋਂ ਪਰਿਵਾਰ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਨ੍ਹਾਂ 'ਤੇ ਵੀ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਗੁਆਂਢੀ ਇਕੱਠੇ ਹੋ ਗਏ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਪਰਿਵਾਰ ਦਾ ਕਹਿਣਾ ਹੈ ਕਿ ਪਿੰਡ ਵਿੱਚ ਕਿਸੇ ਨਾਲ ਉਨ੍ਹਾਂ ਦੀ ਕੋਈ ਨਿੱਜੀ ਰੰਜਿਸ਼ ਨਹੀਂ ਸੀ ਅਤੇ ਨਾ ਹੀ ਹਾਲ ਹੀ ਵਿੱਚ ਕਿਸੇ ਨਾਲ ਕੋਈ ਵਿਵਾਦ ਹੋਇਆ ਸੀ।

ਪੁਲਿਸ ਅਨੁਸਾਰ ਮੇਵਾ ਸਿੰਘ ਖ਼ਿਲਾਫ਼ ਅਕਤੂਬਰ 2020 ਵਿੱਚ ਮੰਡੀ ਗੋਬਿੰਦਗੜ੍ਹ ਦੇ ਪਿੰਡ ਲਾਡਪੁਰ ਤੂਰਾਂ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੂੰ ਉਸੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕਰੀਬ ਇੱਕ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ ਸੀ। ਇਸ ਮਾਮਲੇ ਵਿੱਚ ਉਹ ਦੋ ਵਾਰ ਜੇਲ੍ਹ ਜਾ ਚੁੱਕਾ ਸੀ ਅਤੇ ਕੇਸ ਦਾ ਟਰਾਇਲ ਅਜੇ ਵੀ ਅਦਾਲਤ ਵਿੱਚ ਚੱਲ ਰਿਹਾ ਸੀ।

ਡੀਐੱਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਮੇਵਾ ਸਿੰਘ ਦੀ ਬਹੁਤ ਹੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਹੈ। ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਕਈ ਨਿਸ਼ਾਨ ਮਿਲੇ ਹਨ। ਪੁਲਿਸ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande