ਬਠਿੰਡਾ 'ਚ ਡਿਊਟੀ ਕਰ ਰਹੇ ਬੀਐੱਲਓ ਨਾਲ ਕੁੱਟਮਾਰ,ਇੱਕ ਗ੍ਰਿਫ਼ਤਾਰ
ਬਠਿੰਡਾ, 16 ਜੁਲਾਈ (ਹਿੰ.ਸ.)| : ਬਠਿੰਡਾ ਵਿੱਚ ਐੱਸਆਈਆਰ ਮੁਹਿੰਮ ਦੌਰਾਨ ਡਿਊਟੀ ਨਿਭਾ ਰਹੇ ਇੱਕ ਬੂਥ ਲੈਵਲ ਅਫ਼ਸਰ (ਬੀਐੱਲਓ) ਨਾਲ ਕੁੱਟਮਾਰ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਬਠਿੰਡਾ 'ਚ ਡਿਊਟੀ ਕਰ ਰਹੇ ਬੀਐੱਲਓ ਨਾਲ ਕੁੱਟਮਾਰ,ਇੱਕ ਗ੍ਰਿਫ਼ਤਾਰ


ਬਠਿੰਡਾ, 16 ਜੁਲਾਈ (ਹਿੰ.ਸ.)| : ਬਠਿੰਡਾ ਵਿੱਚ ਐੱਸਆਈਆਰ ਮੁਹਿੰਮ ਦੌਰਾਨ ਡਿਊਟੀ ਨਿਭਾ ਰਹੇ ਇੱਕ ਬੂਥ ਲੈਵਲ ਅਫ਼ਸਰ (ਬੀਐੱਲਓ) ਨਾਲ ਕੁੱਟਮਾਰ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਬੀਐੱਲਓ ਹਰਮੇਸ਼ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ 15 ਜੁਲਾਈ ਨੂੰ ਸਿਰਕੀ ਬਾਜ਼ਾਰ ਇਲਾਕੇ ਵਿੱਚ ਐੱਸਆਈਆਰ ਡਿਊਟੀ ਤਹਿਤ ਵੋਟਰਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਅਤੇ ਲੋੜੀਂਦੀ ਜਾਣਕਾਰੀ ਇਕੱਠੀ ਕਰਨ ਲਈ ਗਏ ਹੋਏ ਸਨ। ਇਸ ਦੌਰਾਨ ਉਹ ਇੱਕ ਘਰ ਵਿੱਚ ਦਸਤਾਵੇਜ਼ਾਂ ਦੀ ਜਾਂਚ ਲਈ ਪਹੁੰਚੇ, ਜਿੱਥੇ ਘਰ ਦੇ ਮਾਲਕ ਆਕਾਸ਼ਦੀਪ ਸਿੰਘ ਵਾਸੀ ਰਾਮਬਾਗ ਰੋਡ ਨੇ ਦਸਤਾਵੇਜ਼ ਦੇਣ ਤੋਂ ਇਨਕਾਰ ਕਰ ਦਿੱਤਾ।

ਸ਼ਿਕਾਇਤ ਮੁਤਾਬਕ ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜੋ ਬਾਅਦ ਵਿੱਚ ਧੱਕਾ-ਮੁੱਕੀ ਅਤੇ ਕੁੱਟਮਾਰ ਵਿੱਚ ਬਦਲ ਗਈ। ਦੋਸ਼ ਹੈ ਕਿ ਆਕਾਸ਼ਦੀਪ ਸਿੰਘ ਨੇ ਬੀਐੱਲਓ ਕੋਲ ਮੌਜੂਦ ਸਰਕਾਰੀ ਰਿਕਾਰਡ ਖੋਹਣ ਦੀ ਵੀ ਕੋਸ਼ਿਸ਼ ਕੀਤੀ, ਜਿਸ ਕਾਰਨ ਸਰਕਾਰੀ ਕੰਮ ਵਿੱਚ ਰੁਕਾਵਟ ਪਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਆਕਾਸ਼ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਕੋਤਵਾਲੀ ਦੇ ਐੱਸਐੱਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਅਗਲੇ ਪੜਾਅ ਦੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande