ਪ੍ਰਾਈਵੇਟ ਸਕੂਲਾਂ ਦੀ ਫੀਸ ਵਿੱਚ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ, 16 ਜੁਲਾਈ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਬੁਨਿਆਦੀ ਅਧਿਕਾਰ ਮੰਨਦੀ ਹੈ। ਇਸੇ ਸੋਚ ਦੇ ਤਹਿਤ ਸਰਕਾਰ ਨੇ ਪ੍ਰਾਈਵੇਟ ਸ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ


ਗੜ੍ਹਸ਼ੰਕਰ, 16 ਜੁਲਾਈ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਬੁਨਿਆਦੀ ਅਧਿਕਾਰ ਮੰਨਦੀ ਹੈ। ਇਸੇ ਸੋਚ ਦੇ ਤਹਿਤ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ 'ਤੇ ਸਖ਼ਤ ਨਿਯੰਤਰਣ ਲਗਾਉਂਦਿਆਂ ਇਹ ਯਕੀਨੀ ਬਣਾਇਆ ਹੈ ਕਿ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਨਿਰਧਾਰਤ ਨਿਯਮਾਂ ਤੋਂ ਬਿਨਾਂ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ।ਰੌੜੀ ਨੇ ਦੱਸਿਆ ਕਿ ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026 ਨੂੰ ਰਾਜਪਾਲ ਦੀ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਕੀਤੇ ਜਾਂਦੇ ਫੀਸ ਵਾਧੇ 'ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ।ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪ੍ਰਾਈਵੇਟ ਸਕੂਲਾਂ ਦੀਆਂ ਵਧਦੀਆਂ ਫੀਸਾਂ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰ ਭਾਰੀ ਆਰਥਿਕ ਦਬਾਅ ਹੇਠ ਸਨ। ਹਰ ਸਾਲ ਬਿਨਾਂ ਕਿਸੇ ਪਾਰਦਰਸ਼ੀ ਪ੍ਰਕਿਰਿਆ ਦੇ ਫੀਸਾਂ ਵਿੱਚ ਵਾਧਾ ਕੀਤੇ ਜਾਣ ਕਾਰਨ ਮਾਪਿਆਂ ਲਈ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਔਖਾ ਹੋ ਰਿਹਾ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਮਹੱਤਵਪੂਰਨ ਫ਼ੈਸਲਾ ਲਿਆ ਹੈ।ਡਿਪਟੀ ਸਪੀਕਰ ਨੇ ਕਿਹਾ ਕਿ ਨਵੇਂ ਨਿਯਮਾਂ ਨਾਲ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤੀ ਮਿਲੇਗੀ। ਹੁਣ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਹਰ ਫ਼ੈਸਲਾ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਲੈਣਾ ਪਵੇਗਾ। ਇਸ ਨਾਲ ਮਾਪਿਆਂ ਦੇ ਹੱਕਾਂ ਦੀ ਰੱਖਿਆ ਹੋਵੇਗੀ ਅਤੇ ਬੱਚਿਆਂ ਦੀ ਸਿੱਖਿਆ 'ਤੇ ਬੇਲੋੜਾ ਆਰਥਿਕ ਬੋਝ ਨਹੀਂ ਪਵੇਗਾ।ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ, ਸਿਹਤ ਅਤੇ ਲੋਕ ਭਲਾਈ ਨੂੰ ਆਪਣੀ ਪਹਿਲ ਦੇ ਰਹੀ ਹੈ। ਸਰਕਾਰ ਦਾ ਮਕਸਦ ਹਰ ਵਰਗ ਦੇ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਅਤੇ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਨੂੰ ਖ਼ਤਮ ਕਰਨਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸਿੱਖਿਆ ਖੇਤਰ ਵਿੱਚ ਕਈ ਅਹਿਮ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ, ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਵੀ ਨਿਯਮਾਂ ਦੇ ਦਾਇਰੇ ਵਿੱਚ ਲਿਆ ਕੇ ਲੱਖਾਂ ਪਰਿਵਾਰਾਂ ਨੂੰ ਸਿੱਧੀ ਰਾਹਤ ਦਿੱਤੀ ਗਈ ਹੈ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਰਡੀਨੈਂਸ ਸਿੱਖਿਆ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਨੂੰ ਹੋਰ ਜਵਾਬਦੇਹ ਅਤੇ ਪਾਰਦਰਸ਼ੀ ਬਣਾਏਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande