
ਪਹਿਲ ਦੇ ਆਧਾਰ 'ਤੇ ਮਸਲਿਆਂ ਦੇ ਹੱਲ ਦਾ ਦਿੱਤਾ ਭਰੋਸਾਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਦਿੱਤਾ ਜ਼ੋਰਜਲੰਧਰ, 16 ਜੁਲਾਈ (ਹਿੰ.ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਬਸਤੀ ਸ਼ੇਖ ਇਲਾਕੇ ਦਾ ਦੌਰਾ ਕਰਕੇ ਸਥਾਨਕ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦੇਣ ਦਾ ਭਰੋਸਾ ਦਿੱਤਾ।ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਮਿਲਣੀ ਪਹਿਲਕਦਮੀਆਂ ਰਾਹੀਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਮਜ਼ਬੂਤ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਤਹਿਤ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਸਿਹਤ, ਸਿੱਖਿਆ, ਰੋਜ਼ਗਾਰ, ਬੁਨਿਆਦੀ ਢਾਂਚੇ ਅਤੇ ਉਦਯੋਗ ਸਮੇਤ ਹਰ ਖੇਤਰ ਵਿੱਚ ਵਿਕਾਸ ਲਈ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਲਾਭ ਸਿੱਧੇ ਤੌਰ 'ਤੇ ਆਮ ਲੋਕਾਂ ਨੂੰ ਮਿਲ ਰਿਹਾ ਹੈ।ਮੋਹਿੰਦਰ ਭਗਤ ਨੇ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਉਠਾਏ ਗਏ ਹਰੇਕ ਜਾਇਜ਼ ਮਸਲੇ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH