ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਹੋਣਗੀਆਂ: ਤਰੁਨਪ੍ਰੀਤ ਸਿੰਘ ਸੌਂਦ
ਖੰਨਾ, 16 ਜੁਲਾਈ (ਹਿੰ.ਸ.)| ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਪੂਰੀ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ। ਬੀਤੀ ਰਾਤ ਉਹ ਸਿਵਲ ਹਸਪਤਾਲ ਖੰਨਾ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼
ਜਖਮੀ ਮਨਰੇਗਾ ਕਰਮਚਾਰੀਆਂ ਦਾ ਹਾਲ ਪੁੱਛਦੇ ਹੋਏ  ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।


ਖੰਨਾ, 16 ਜੁਲਾਈ (ਹਿੰ.ਸ.)| ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਪੂਰੀ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ। ਬੀਤੀ ਰਾਤ ਉਹ ਸਿਵਲ ਹਸਪਤਾਲ ਖੰਨਾ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀਐੱਸਪੀ ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਦੋਵਾਂ ਦਾ ਮੁਫ਼ਤ ਅਤੇ ਵਧੀਆ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਮੀਟਿੰਗਾਂ ਅਤੇ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਦੀ ਥਾਂ ਨਵੀਂ ਵਿਵਸਥਾ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਮਨਰੇਗਾ ਅਧੀਨ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਨਵੀਂ ਪ੍ਰਣਾਲੀ ਵਿੱਚ ਵੀ ਢੁੱਕਵਾਂ ਮੌਕਾ ਮਿਲਣਾ ਚਾਹੀਦਾ ਹੈ ਅਤੇ ਸਰਕਾਰ ਇਸ ਮਸਲੇ ਨੂੰ ਸੰਵਾਦ ਰਾਹੀਂ ਹੱਲ ਕਰਨਾ ਚਾਹੁੰਦੀ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਅਧਿਕਾਰੀਆਂ ਨਾਲ ਗੱਲ ਕਰ ਚੁੱਕੇ ਹਨ ਅਤੇ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪ੍ਰਸਤ ਵਰਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੇ ਰੁਜ਼ਗਾਰ ਦੀ ਸੁਰੱਖਿਆ ਦੀ ਮੰਗ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਨਾਲ ਹੋਈ ਵਿਸਥਾਰਪੂਰਵਕ ਮੀਟਿੰਗ ਵਿੱਚ ਮੰਗਾਂ 'ਤੇ ਸਕਾਰਾਤਮਕ ਚਰਚਾ ਹੋਈ ਅਤੇ ਸਰਕਾਰ ਵੱਲੋਂ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ। ਵਰਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਕੈਬਨਿਟ ਮੰਤਰੀ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ ਅਤੇ ਉਮੀਦ ਕਰਦੀ ਹੈ ਕਿ ਸਾਰੇ ਮਸਲੇ ਗੱਲਬਾਤ ਰਾਹੀਂ ਸੁਲਝਾਏ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande