ਮਾਂਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਲੁਧਿਆਣਾ ਸਭ ਤੋਂ ਅੱਗੇ, ਸੂਬੇ ਭਰ 'ਚ 68.9 ਲੱਖ ਲਾਭਪਾਤਰੀ ਰਜਿਸਟਰ
ਚੰਡੀਗੜ੍ਹ, 16 ਜੁਲਾਈ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ''ਮਾਂਵਾਂ-ਧੀਆਂ ਸਤਿਕਾਰ ਯੋਜਨਾ'' ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ। 14 ਜੁਲਾਈ 2026 ਤੱਕ ਜ਼ਿਲ੍ਹੇ ਵਿੱਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 16 ਜੁਲਾਈ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਮਾਂਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ। 14 ਜੁਲਾਈ 2026 ਤੱਕ ਜ਼ਿਲ੍ਹੇ ਵਿੱਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ। ਇਸ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਸੂਬੇ ਭਰ ਵਿੱਚ ਹੁਣ ਤੱਕ ਕੁੱਲ 68.9 ਲੱਖ ਲਾਭਪਾਤਰੀ ਰਜਿਸਟਰ ਹੋ ਚੁੱਕੇ ਹਨ, ਜਦਕਿ ਮਲੇਰਕੋਟਲਾ 1.3 ਲੱਖ ਰਜਿਸਟ੍ਰੇਸ਼ਨਾਂ ਨਾਲ ਸਭ ਤੋਂ ਹੇਠਾਂ ਰਿਹਾ ਹੈ।

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਵੱਧ ਰਜਿਸਟ੍ਰੇਸ਼ਨਾਂ ਦਾ ਮੁੱਖ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੀ ਵੱਡੀ ਆਬਾਦੀ, ਮਜ਼ਬੂਤ ਪ੍ਰਸ਼ਾਸਨਿਕ ਨੈੱਟਵਰਕ ਅਤੇ ਸਰਕਾਰੀ ਭਲਾਈ ਯੋਜਨਾਵਾਂ ਪ੍ਰਤੀ ਲੋਕਾਂ ਵਿੱਚ ਵੱਧ ਜਾਗਰੂਕਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਾਂ, ਆਂਗਣਵਾੜੀ ਵਰਕਰਾਂ ਅਤੇ ਸਥਾਨਕ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਕਾਰਨ ਵੱਧ ਤੋਂ ਵੱਧ ਯੋਗ ਪਰਿਵਾਰਾਂ ਨੂੰ ਯੋਜਨਾ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਯੋਗ ਮਹਿਲਾ ਅਤੇ ਧੀ ਨੂੰ ਇਸ ਯੋਜਨਾ ਦਾ ਲਾਭ ਮਿਲੇ ਅਤੇ ਇਸ ਲਈ ਪੂਰੀ ਸਰਕਾਰੀ ਮਸ਼ੀਨਰੀ ਮਿਲ ਕੇ ਕੰਮ ਕਰ ਰਹੀ ਹੈ।

ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਲੁਧਿਆਣਾ 7.4 ਲੱਖ ਲਾਭਪਾਤਰੀਆਂ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ। ਬਠਿੰਡਾ ਵਿੱਚ 3.8 ਲੱਖ, ਸੰਗਰੂਰ ਵਿੱਚ 3.6 ਲੱਖ, ਫਾਜ਼ਿਲਕਾ ਵਿੱਚ 2.9 ਲੱਖ, ਸ੍ਰੀ ਮੁਕਤਸਰ ਸਾਹਿਬ ਵਿੱਚ 2.7 ਲੱਖ, ਮੋਗਾ ਅਤੇ ਤਰਨਤਾਰਨ ਵਿੱਚ 2.6-2.6 ਲੱਖ, ਫਿਰੋਜ਼ਪੁਰ ਵਿੱਚ 2.5 ਲੱਖ ਅਤੇ ਮਾਨਸਾ ਵਿੱਚ 2.4 ਲੱਖ ਲਾਭਪਾਤਰੀ ਰਜਿਸਟਰ ਹੋਏ ਹਨ। ਇਸ ਤੋਂ ਇਲਾਵਾ ਫਰੀਦਕੋਟ, ਪਠਾਨਕੋਟ ਅਤੇ ਰੂਪਨਗਰ ਵਿੱਚ 1.8-1.8 ਲੱਖ, ਕਪੂਰਥਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ 1.7-1.7 ਲੱਖ, ਬਰਨਾਲਾ ਅਤੇ ਐਸ.ਬੀ.ਐਸ. ਨਗਰ ਵਿੱਚ 1.6-1.6 ਲੱਖ, ਫਤਿਹਗੜ੍ਹ ਸਾਹਿਬ ਵਿੱਚ 1.5 ਲੱਖ ਅਤੇ ਮਲੇਰਕੋਟਲਾ ਵਿੱਚ ਸਭ ਤੋਂ ਘੱਟ 1.3 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande