ਫਾਜ਼ਿਲਕਾ ਸਰਹੱਦੀ ਪਿੰਡ ਦੇ ਖੇਤ 'ਚੋਂ ਮਿਲੀ ਬੰਬ ਵਰਗੀ ਸ਼ੱਕੀ ਵਸਤੂ, ਪੁਲਿਸ ਤੇ ਬੀਐੱਸਐੱਫ ਨੇ ਇਲਾਕਾ ਕੀਤਾ ਸੀਲ
ਫਾਜ਼ਿਲਕਾ, 16 ਜੁਲਾਈ (ਹਿੰ.ਸ.)| ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਖੇਤ ਵਿੱਚੋਂ ਬੰਬ ਵਰਗੀ ਸ਼ੱਕੀ ਵਸਤੂ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਬਾਰਡਰ ਸਿਕਿਉਰਿਟੀ ਫੋਰਸ (ਬੀਐੱਸਐੱਫ) ਦ
Heavy iron object look like bomb recovered in fields.


ਫਾਜ਼ਿਲਕਾ, 16 ਜੁਲਾਈ (ਹਿੰ.ਸ.)| ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਖੇਤ ਵਿੱਚੋਂ ਬੰਬ ਵਰਗੀ ਸ਼ੱਕੀ ਵਸਤੂ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਬਾਰਡਰ ਸਿਕਿਉਰਿਟੀ ਫੋਰਸ (ਬੀਐੱਸਐੱਫ) ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ।ਜਾਣਕਾਰੀ ਅਨੁਸਾਰ ਇਹ ਘਟਨਾ ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਖੀਵਾ ਦੀ ਹੈ। ਇੱਕ ਕਿਸਾਨ ਆਪਣੇ ਖੇਤ ਦੀ ਵਾਹੀ ਕਰ ਰਿਹਾ ਸੀ, ਇਸ ਦੌਰਾਨ ਜ਼ਮੀਨ ਵਿੱਚੋਂ ਲੋਹੇ ਦੀ ਬਣੀ ਬੰਬ ਵਰਗੀ ਸ਼ੱਕੀ ਵਸਤੂ ਬਾਹਰ ਨਿਕਲ ਆਈ। ਇਸ ਨੂੰ ਦੇਖ ਕੇ ਕਿਸਾਨ ਨੇ ਤੁਰੰਤ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫਾਜ਼ਿਲਕਾ ਸਦਰ ਥਾਣੇ ਦੇ ਐੱਸਐੱਚਓ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਸੀ। ਉੱਥੇ ਬੀਐੱਸਐੱਫ ਦੇ ਅਧਿਕਾਰੀ ਵੀ ਮੌਜੂਦ ਸਨ। ਦੋਵਾਂ ਏਜੰਸੀਆਂ ਨੇ ਸਾਂਝੀ ਕਾਰਵਾਈ ਕਰਦਿਆਂ ਸਭ ਤੋਂ ਪਹਿਲਾਂ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ। ਕਿਸੇ ਵੀ ਸੰਭਾਵਿਤ ਖ਼ਤਰੇ ਤੋਂ ਬਚਾਅ ਲਈ ਸ਼ੱਕੀ ਵਸਤੂ ਦੇ ਆਲੇ-ਦੁਆਲੇ ਮਿੱਟੀ ਅਤੇ ਰੇਤ ਨਾਲ ਭਰੇ ਬੋਰੇ ਲਗਾ ਕੇ ਸੁਰੱਖਿਆ ਘੇਰਾ ਬਣਾਇਆ ਗਿਆ ਹੈ। ਐੱਸਐੱਚਓ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਸ਼ੱਕੀ ਬੰਬਨੁਮਾ ਵਸਤੂ ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕਰਨ ਲਈ ਫੌਜ ਜਾਂ ਪੰਜਾਬ ਪੁਲਿਸ ਦੇ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮਾਹਿਰ ਟੀਮ ਦੇ ਮੌਕੇ 'ਤੇ ਪਹੁੰਚਣ ਤੱਕ ਖੇਤ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਆਮ ਲੋਕਾਂ ਦੀ ਆਵਾਜਾਈ 'ਤੇ ਰੋਕ ਲਗਾ ਦਿੱਤੀ ਗਈ ਹੈ।ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਪਹਿਲਾਂ ਵੀ ਕਈ ਵਾਰ ਪੁਰਾਣੇ ਜੰਗੀ ਸਮੇਂ ਦੇ ਮੋਰਟਾਰ ਸ਼ੈੱਲ ਅਤੇ ਜ਼ਿੰਦਾ ਬੰਬ ਬਰਾਮਦ ਹੋ ਚੁੱਕੇ ਹਨ। ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਅਤੇ ਸਤਲੁਜ ਦਰਿਆ ਦੇ ਕੰਢਿਆਂ ਤੋਂ ਪਹਿਲਾਂ ਵੀ ਅਜਿਹੇ ਸ਼ੈੱਲ ਮਿਲੇ ਹਨ, ਜਿਨ੍ਹਾਂ ਨੂੰ ਫੌਜ ਦੀ ਮਦਦ ਨਾਲ ਨਸ਼ਟ ਕੀਤਾ ਗਿਆ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਅਜਨਾਲਾ ਸੈਕਟਰ ਅਤੇ ਪਠਾਨਕੋਟ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਖੇਤਾਂ ਦੀ ਡੂੰਘੀ ਵਾਹੀ ਜਾਂ ਖੁਦਾਈ ਦੌਰਾਨ ਪੁਰਾਣੇ ਮੋਰਟਾਰ ਸ਼ੈੱਲ ਅਤੇ ਹੋਰ ਫੌਜੀ ਸਮੱਗਰੀ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande