ਤਰਨਤਾਰਨ ਪੁਲਿਸ ਨੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 8 ਵਿਦੇਸ਼ੀ ਪਿਸਤੌਲਾਂ ਸਮੇਤ ਦੋ ਕਾਬੂ
ਤਰਨਤਾਰਨ, 16 ਜੁਲਾਈ (ਹਿੰ.ਸ.)| ਤਰਨਤਾਰਨ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਗੈਰ-ਕਾਨੂੰਨੀ ਵਿਦੇਸ਼ੀ ਪਿਸਤੌਲਾਂ ਅਤੇ ਮੈਗਜ਼ੀਨਾਂ ਬਰਾਮਦ ਕੀਤੀਆਂ ਹ
ਤਰਨਤਾਰਨ ਪੁਲਿਸ ਨੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 8 ਵਿਦੇਸ਼ੀ ਪਿਸਤੌਲਾਂ ਸਮੇਤ ਦੋ ਕਾਬੂ


ਤਰਨਤਾਰਨ, 16 ਜੁਲਾਈ (ਹਿੰ.ਸ.)| ਤਰਨਤਾਰਨ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਗੈਰ-ਕਾਨੂੰਨੀ ਵਿਦੇਸ਼ੀ ਪਿਸਤੌਲਾਂ ਅਤੇ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰ ਤੋਂ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਐੱਸਐੱਸਪੀ ਤਰਨਤਾਰਨ ਸੁਰਿੰਦਰ ਲਾਂਬਾ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਸੀਆਈਏ ਸਟਾਫ਼ ਤਰਨਤਾਰਨ ਨੇ ਇਹ ਕਾਰਵਾਈ ਕੀਤੀ। ਇੰਸਪੈਕਟਰ ਰੂਪਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਮਨੁੱਖੀ ਅਤੇ ਤਕਨੀਕੀ ਖੁਫੀਆ ਜਾਣਕਾਰੀ ਮਿਲੀ ਸੀ ਕਿ ਜਸਕਰਨ ਸਿੰਘ ਉਰਫ਼ ਕਰਨ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼, ਦੋਵੇਂ ਵਾਸੀ ਚੂਸਲਵਾਰ, ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਹਨ।

ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਪਿੰਡ ਬਾਸਰਕੇ ਨੇੜੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾਂਦੇ ਸਮੇਂ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਿੱਟ ਬੈਗ ਵਿੱਚੋਂ 8 ਗੈਰ-ਕਾਨੂੰਨੀ ਵਿਦੇਸ਼ੀ ਪਿਸਤੌਲਾਂ ਅਤੇ ਮੈਗਜ਼ੀਨਾਂ ਬਰਾਮਦ ਹੋਈਆਂ। ਪੁਲਿਸ ਨੇ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਅਤੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ।

ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਪਾਕਿਸਤਾਨ ਦੇ 'ਮਲਿਕ' ਨਾਮਕ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਇਹ ਹਥਿਆਰ ਸਰਹੱਦ ਪਾਰ ਤੋਂ ਮੰਗਵਾਏ ਗਏ ਸਨ। ਪੁਲਿਸ ਮੁਤਾਬਕ ਇਨ੍ਹਾਂ ਦਾ ਇੱਕ ਨਾਬਾਲਗ ਸਾਥੀ ਵੀ ਇਸ ਤਸਕਰੀ ਵਿੱਚ ਸ਼ਾਮਲ ਸੀ, ਜਿਸ ਨੂੰ ਹਿਰਾਸਤ ਵਿੱਚ ਲੈ ਕੇ ਕਿਸ਼ੋਰ ਨਿਆਂ ਬੋਰਡ ਅੱਗੇ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਰੋਧ ਘਰ ਭੇਜ ਦਿੱਤਾ ਗਿਆ।

ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹਥਿਆਰ ਤਸਕਰੀ ਨਾਲ ਜੁੜੇ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande