ਪਟਿਆਲਾ ਵਿੱਚ 8 ਸਤੰਬਰ ਤੱਕ ਵੱਖ-ਵੱਖ ਪਾਬੰਦੀਆਂ ਲਾਗੂ, ਏਡੀਸੀ ਵੱਲੋਂ ਹੁਕਮ ਜਾਰੀ
ਅਣਅਧਿਕਾਰਤ ਥਾਵਾਂ ''ਤੇ ਮੁਰਦਾ ਪਸ਼ੂ ਸੁੱਟਣ, ਭਾਰੀ ਵਾਹਨਾਂ ਦੀ ਆਵਾਜਾਈ ਅਤੇ ਹਥਿਆਰਾਂ ਦੇ ਪ੍ਰਦਰਸ਼ਨ ''ਤੇ ਰੋਕਪਟਿਆਲਾ, 16 ਜੁਲਾਈ (ਹਿੰ.ਸ.)| ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ।


ਅਣਅਧਿਕਾਰਤ ਥਾਵਾਂ 'ਤੇ ਮੁਰਦਾ ਪਸ਼ੂ ਸੁੱਟਣ, ਭਾਰੀ ਵਾਹਨਾਂ ਦੀ ਆਵਾਜਾਈ ਅਤੇ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਰੋਕਪਟਿਆਲਾ, 16 ਜੁਲਾਈ (ਹਿੰ.ਸ.)| ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਵਿੱਚ ਵੱਖ-ਵੱਖ ਪਾਬੰਦੀ ਵਾਲੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 9 ਜੁਲਾਈ ਤੋਂ 8 ਸਤੰਬਰ 2026 ਤੱਕ ਲਾਗੂ ਰਹਿਣਗੇ।ਜਾਰੀ ਹੁਕਮਾਂ ਅਨੁਸਾਰ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤਾਂ ਅਤੇ ਪੰਚਾਇਤਾਂ ਵੱਲੋਂ ਨਿਰਧਾਰਤ ਹੱਡਾ ਰੋੜੀ ਤੋਂ ਇਲਾਵਾ ਕਿਸੇ ਵੀ ਅਣਅਧਿਕਾਰਤ ਥਾਂ 'ਤੇ ਮੁਰਦਾ ਪਸ਼ੂ ਜਾਂ ਜਾਨਵਰ ਸੁੱਟਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮੁਰਦਾ ਪਸ਼ੂਆਂ ਦਾ ਨਿਪਟਾਰਾ ਸਿਰਫ਼ ਸਰਕਾਰ ਵੱਲੋਂ ਨਿਰਧਾਰਤ ਸਥਾਨ 'ਤੇ ਹੀ ਕੀਤਾ ਜਾਵੇ।ਇਸ ਤੋਂ ਇਲਾਵਾ ਸਮਾਣਾ-ਪਟਿਆਲਾ ਸੜਕ (ਐੱਸ.ਐੱਚ.-10) ਪਸਿਆਣਾ ਚੌਂਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ੍ਹ ਰੋਡ ਪਿੰਡ ਫਤਿਹਗੜ੍ਹ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਤੋਂ 9 ਵਜੇ ਅਤੇ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ ਟਿੱਪਰਾਂ, ਟਰੱਕਾਂ ਅਤੇ ਹੋਰ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ ਗਈ ਹੈ।ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਵੀ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਇਹ ਪਾਬੰਦੀ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਵੀ ਲਾਗੂ ਰਹੇਗੀ। ਇਸ ਦੇ ਨਾਲ ਹੀ ਵਿਆਹ ਸਮਾਗਮਾਂ, ਧਾਰਮਿਕ ਇਕੱਠਾਂ ਅਤੇ ਹੋਰ ਜਨਤਕ ਪ੍ਰੋਗਰਾਮਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਚਲਾਉਣ, ਹਥਿਆਰ ਲੈ ਕੇ ਜਾਣ ਜਾਂ ਉਨ੍ਹਾਂ ਦਾ ਪ੍ਰਦਰਸ਼ਨ ਕਰਨ 'ਤੇ ਵੀ ਪਾਬੰਦੀ ਲਗਾਈ ਗਈ ਹੈ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਵੀ ਰੋਕ ਰਹੇਗੀ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande