
ਅੰਮ੍ਰਿਤਸਰ, 23 ਜੁਲਾਈ (ਹਿੰ.ਸ.)| ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 6.5 ਕਿਲੋ ਹੈਰੋਇਨ ਅਤੇ 9.9 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈI
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ, ਦੋਵੇਂ ਵਾਸੀ ਬੱਚੀਵਿੰਡ , ਅੰਮ੍ਰਿਤਸਰ ਅਤੇ ਜਸਵਿੰਦਰ ਸਿੰਘ, ਵਾਸੀ ਰੱਈਆ , ਅੰਮ੍ਰਿਤਸਰ, ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕਰੇਟਾ ਟਾ ਕਾਰ ਵੀ ਜ਼ਬਤ ਕੀਤੀ ਹੈ।
ਪਹਿਲੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸ਼ੱਕੀ ਸ਼ਮਸ਼ੇਰ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ ਦੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਥਾਣਾ ਅਜਨਾਲਾ ਦੇ ਅਧਿਕਾਰਤ ਖੇਤਰ ਵਿੱਚ ਨਾਕਾ ਲਗਾਇਆ ਅਤੇ ਕਰੇਟਾ ਕਾਰ ਵਿੱਚ ਜਾ ਰਹੇ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਕਾਰ ਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ 6 ਕਿਲੋ ਹੈਰੋਇਨ ਬਰਾਮਦ ਕੀਤੀ ।
ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਕਿਹਾ ਕਿ ਮੁਲਜ਼ਮ ਜਸਵਿੰਦਰ ਸਿੰਘ ਨੂੰ ਰਈਆ ਖੇਤਰ ਤੋਂ 510 ਗ੍ਰਾਮ ਹੈਰੋਇਨ ਅਤੇ 9,90,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH