ਖੰਨਾ ਦੇ ਸਿਟੀ ਸੈਂਟਰ ਵਿੱਚ ਸਪਾ ਸੈਂਟਰਾਂ ਦੀ ਆੜ ਹੇਠ ਚੱਲ ਰਹੇ ਕਥਿਤ ਦੇਹ ਵਪਾਰ ਦਾ ਪਰਦਾਫਾਸ਼, 6 ਵਿਦੇਸ਼ੀ ਔਰਤਾਂ ਤੇ ਮੈਨੇਜਰ ਗ੍ਰਿਫ਼ਤਾਰ
ਖੰਨਾ, 24 ਜੁਲਾਈ (ਹਿੰ.ਸ.)| ਖੰਨਾ ਦੇ ਸਿਟੀ ਸੈਂਟਰ ਵਿੱਚ ਸਪਾ ਸੈਂਟਰਾਂ ਦੀ ਆੜ ਹੇਠ ਚੱਲ ਰਹੇ ਕਥਿਤ ਦੇਹ ਵਪਾਰ ਦੇ ਰੈਕੇਟ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਥਾਣਾ ਸਿਟੀ-2 ਪੁਲਿਸ ਵੱਲੋਂ ਕੀਤੀ ਛਾਪੇਮਾਰੀ ਦੌਰਾਨ 6 ਵਿਦੇਸ਼ੀ ਔਰਤਾਂ ਅਤੇ ਇੱਕ ਮੈਨੇਜਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦੋ ਸਪਾ ਸੈ
ਖੰਨਾ ਦੇ ਸਿਟੀ ਸੈਂਟਰ ਵਿੱਚ ਸਪਾ ਸੈਂਟਰਾਂ ਦੀ ਆੜ ਹੇਠ ਚੱਲ ਰਹੇ ਕਥਿਤ ਦੇਹ ਵਪਾਰ ਦਾ ਪਰਦਾਫਾਸ਼, 6 ਵਿਦੇਸ਼ੀ ਔਰਤਾਂ ਤੇ ਮੈਨੇਜਰ ਗ੍ਰਿਫ਼ਤਾਰ


ਖੰਨਾ, 24 ਜੁਲਾਈ (ਹਿੰ.ਸ.)| ਖੰਨਾ ਦੇ ਸਿਟੀ ਸੈਂਟਰ ਵਿੱਚ ਸਪਾ ਸੈਂਟਰਾਂ ਦੀ ਆੜ ਹੇਠ ਚੱਲ ਰਹੇ ਕਥਿਤ ਦੇਹ ਵਪਾਰ ਦੇ ਰੈਕੇਟ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਥਾਣਾ ਸਿਟੀ-2 ਪੁਲਿਸ ਵੱਲੋਂ ਕੀਤੀ ਛਾਪੇਮਾਰੀ ਦੌਰਾਨ 6 ਵਿਦੇਸ਼ੀ ਔਰਤਾਂ ਅਤੇ ਇੱਕ ਮੈਨੇਜਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦੋ ਸਪਾ ਸੈਂਟਰ ਸੰਚਾਲਕ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਿਟੀ ਸੈਂਟਰ ਦੇ ਕੁਝ ਸਪਾ ਸੈਂਟਰਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਤਿੰਨ ਸਪਾ ਸੈਂਟਰਾਂ 'ਤੇ ਛਾਪੇਮਾਰੀ ਕੀਤੀ। ਪੁਲਿਸ ਦਾ ਦੋਸ਼ ਹੈ ਕਿ ਇਨ੍ਹਾਂ ਸੈਂਟਰਾਂ ਵਿੱਚ ਔਰਤਾਂ ਤੋਂ ਕਥਿਤ ਤੌਰ 'ਤੇ ਦੇਹ ਵਪਾਰ ਕਰਵਾਇਆ ਜਾ ਰਿਹਾ ਸੀ।ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਸਪਾ ਸੈਂਟਰ ਦਾ ਸੰਚਾਲਕ ਕਪਤਾਨ ਸਿੰਘ, ਜੋ ਹਰਿਆਣਾ ਦੇ ਅੰਬਾਲਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ, ਅਤੇ ਦੂਜਾ ਸੰਚਾਲਕ ਮਨੋਜ ਪੁਲਿਸ ਕਾਰਵਾਈ ਤੋਂ ਪਹਿਲਾਂ ਹੀ ਫਰਾਰ ਹੋ ਗਏ। ਪੁਲਿਸ ਨੇ ਦੋਵਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਹਨ।ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਕਥਿਤ ਤੌਰ 'ਤੇ ਲੰਬੇ ਸਮੇਂ ਤੋਂ ਵੱਖ-ਵੱਖ ਥਾਵਾਂ 'ਤੇ ਟਿਕਾਣੇ ਬਦਲ ਕੇ ਗੈਰ-ਕਾਨੂੰਨੀ ਧੰਦਾ ਚਲਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਹਾਲ ਹੀ ਵਿੱਚ ਸਿਟੀ ਸੈਂਟਰ ਵਿੱਚ ਆਪਣੇ ਸਪਾ ਸੈਂਟਰ ਸ਼ੁਰੂ ਕੀਤੇ ਸਨ।ਥਾਣਾ ਸਿਟੀ-2 ਦੇ ਮੁਖੀ ਇੰਸਪੈਕਟਰ ਤਰਵਿੰਦਰ ਕੁਮਾਰ ਬੇਦੀ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande