ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮਿਸ਼ਨ ਹਰਿਆਲੀ 2026’ ਦੀ ਕੀਤੀ ਸ਼ੁਰੂਆਤ, ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ
ਲਹਿਰਾਗਾਗਾ, 24 ਜੁਲਾਈ (ਹਿੰ.ਸ.)| ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਨੂੰ ਲੋਕ ਅੰਦੋਲਨ ਦਾ ਰੂਪ ਦੇਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ‘ਮਿਸ਼ਨ ਹਰਿਆਲੀ 2026’ ਦਾ ਰਸਮੀ ਆਗਾਜ਼ ਕੀਤਾ। ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਸੂ
ਵਿਦਿਆਰਥੀਆਂ ਨੂੰ ਬੂਟੇ ਦਿੰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ।


ਲਹਿਰਾਗਾਗਾ, 24 ਜੁਲਾਈ (ਹਿੰ.ਸ.)| ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਨੂੰ ਲੋਕ ਅੰਦੋਲਨ ਦਾ ਰੂਪ ਦੇਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ‘ਮਿਸ਼ਨ ਹਰਿਆਲੀ 2026’ ਦਾ ਰਸਮੀ ਆਗਾਜ਼ ਕੀਤਾ। ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਮੁਹਿੰਮ ਦੀ ਸ਼ੁਰੂਆਤ ਲਹਿਰਾਗਾਗਾ ਦੇ ਸੀਬਾ ਸਕੂਲ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਹੋਈ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਦਰੱਖਤ ਬਣਾਉਣ ਤੱਕ ਸੰਭਾਲਣਾ ਵੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਗੋਇਲ ਨੇ ਅਪਣਾ ਪੰਜਾਬ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ 9 ਲੱਖ ਬੂਟੇ ਵਿਉਂਤਬੱਧ ਢੰਗ ਨਾਲ ਲਗਾਉਣ ਅਤੇ ਉਨ੍ਹਾਂ ਦੀ ਨਿਰੰਤਰ ਨਿਗਰਾਨੀ ਕਰਨ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਲੋਕਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਕੁਦਰਤ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਉਨ੍ਹਾਂ ਸੀਬਾ ਸਕੂਲ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਣ ਸੰਭਾਲ ਅਤੇ ਜੀਵਨ ਮੁੱਲਾਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਲਗਾ ਕੇ ਉਸ ਦੀ ਪੂਰੀ ਦੇਖਭਾਲ ਕਰੇ।

ਇਸ ਮੌਕੇ ਅਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਮੈਂਬਰ ਅਤੇ ਸੀਬਾ ਸਕੂਲ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ‘ਮਿਸ਼ਨ ਹਰਿਆਲੀ 2026’ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 9 ਲੱਖ ਬੂਟੇ ਲਗਾਏ ਜਾਣਗੇ ਅਤੇ ਹਰ ਬੂਟੇ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟਾ ਲਗਾ ਕੇ ‘ਮਿਸ਼ਨ ਹਰਿਆਲੀ 2026’ ਦੀ ਰਸਮੀ ਸ਼ੁਰੂਆਤ ਕੀਤੀ ਅਤੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਜਿੰਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਸਕੂਲ ਪ੍ਰਬੰਧਕ, ਅਧਿਆਪਕ, ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande