
ਬਟਾਲਾ, 24 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ' ਸ਼ਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦਫਤਰ ਨਗਰ ਨਿਗਮ ਬਟਾਲਾ ਤੋਂ ਧਾਰਮਿਕ ਤੀਰਥ ਸਥਾਨਾਂ ਦੀ ਯਾਤਰਾ ਲਈ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਰਵਾਨਾ ਕੀਤੀ। ਇਸ ਮੌਕੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਵੱਖ ਵੱਖ ਗੁਰੂਧਾਮਾਂ ਦੇ ਦਰਸ਼ਨ ਕਰਵਾ ਜਾਣਗੇ।ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ,ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ,ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ।
ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।
ਹਿੰਦੂਸਥਾਨ ਸਮਾਚਾਰ / GURSHARAN SINGH