
ਨਵੀਂ ਦਿੱਲੀ, 24 ਜੁਲਾਈ (ਹਿੰ.ਸ.)। ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਵਿਵਾਦ ਵਿੱਚ ਘਿਰੀ ਉੱਚ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਲਈ ਪ੍ਰੀਖਿਆਵਾਂ ਦਾ ਸੰਚਾਲਨ ਕਰਨ ਵਾਲੀ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੇ ਵੱਡੀ ਕਾਰਵਾਈ ਕਰਦਿਆਂ ਆਪਣੇ 47 ਅਧਿਕਾਰੀਆਂ ਨੂੰ ਨੌਕਰੀ ਤੋਂ ਹਟਾ ਦਿੱਤਾ ਹੈ।
ਸੂਤਰਾਂ ਅਨੁਸਾਰ, ਪ੍ਰੀਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੇ 47 ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀਆਂ ਵਿਰੁੱਧ ਕਾਨੂੰਨੀ ਅਤੇ ਅਪਰਾਧਿਕ ਕਾਰਵਾਈ ਵੀ ਕੀਤੀ ਜਾਵੇਗੀ। ਨਾਲ ਹੀ ਸੁਧਾਰ ਲਈ ਹੋਰ ਕਦਮ ਵੀ ਚੁੱਕੇ ਜਾਣਗੇ। ਇਹ ਐਨ.ਟੀ.ਏ. ਵਿੱਚ ਕੀਤੇ ਜਾ ਰਹੇ ਵਿਆਪਕ ਬਦਲਾਅ ਦਾ ਹਿੱਸਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ