ਤਰਨਤਾਰਨ ਪੁਲਿਸ ਨੇ 15 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ 2 ਤਸਕਰ ਕੀਤੇ ਗ੍ਰਿਫ਼ਤਾਰ
ਤਰਨਤਾਰਨ, 24 ਜੁਲਾਈ (ਹਿੰ.ਸ.)| ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਕਿਲੋ 116 ਗ੍ਰਾਮ ਹੈਰੋਇਨ, 2 ਪਿਸਤੌਲ, 2 ਮੋਬਾਈਲ ਫੋਨ ਅਤੇ ਇੱਕ ਬਿਨਾਂ ਰਜਿਸਟ੍ਰੇਸ਼ਨ ਮੋਟਰਸਾਈਕਲ ਬਰਾਮਦ ਕੀਤ
ਤਰਨਤਾਰਨ ਪੁਲਿਸ ਨੇ 15 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ 2 ਤਸਕਰ ਕੀਤੇ ਗ੍ਰਿਫ਼ਤਾਰ


ਤਰਨਤਾਰਨ, 24 ਜੁਲਾਈ (ਹਿੰ.ਸ.)| ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਕਿਲੋ 116 ਗ੍ਰਾਮ ਹੈਰੋਇਨ, 2 ਪਿਸਤੌਲ, 2 ਮੋਬਾਈਲ ਫੋਨ ਅਤੇ ਇੱਕ ਬਿਨਾਂ ਰਜਿਸਟ੍ਰੇਸ਼ਨ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਇਹ ਕਾਰਵਾਈ ਤਰਨਤਾਰਨ ਦੇ ਪਿੰਡ ਬਾਸਰਕੇ ਦੀ ਦਾਣਾ ਮੰਡੀ ਵਿੱਚ ਲਗਾਏ ਗਏ ਚੈਕ ਪੋਸਟ ਦੌਰਾਨ ਕੀਤੀ ਗਈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬਿਨਾਂ ਰਜਿਸਟ੍ਰੇਸ਼ਨ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਨਸ਼ੀਲਾ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਵਾਸੀ ਦੁੱਗਰੀ ਅਤੇ ਆਕਾਸ਼ਦੀਪ ਸਿੰਘ ਵਾਸੀ ਮਾੜੀ ਉਦੋਕੇ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਖਾਲੜਾ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਕਿੱਥੋਂ ਲਿਆਉਂਦੇ ਸਨ ਅਤੇ ਕੀ ਉਨ੍ਹਾਂ ਦੇ ਸਬੰਧ ਸਰਹੱਦ ਪਾਰ ਬੈਠੇ ਤਸਕਰਾਂ ਨਾਲ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande