ਲੋਕਾਂ ਦੇ ਭਰੋਸੇ ਨਾਲ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.
ਅੰਮ੍ਰਿਤਸਰ, 27 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਦੇ ਆਧਾਰ ''ਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ
ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.।


ਅੰਮ੍ਰਿਤਸਰ, 27 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੜ ਸਰਕਾਰ ਬਣਾਏਗੀ।

ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਪਿੰਡ ਗਹਿਰੀ ਮੰਡੀ ਅਤੇ ਮੁੱਛਲ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦੀ ਯੋਜਨਾ ਨਾਲ ਵੱਡੀ ਗਿਣਤੀ ਪਰਿਵਾਰਾਂ ਨੂੰ ਰਾਹਤ ਮਿਲੀ ਹੈ, ਜਦਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਸਿੱਖਿਆ ਕ੍ਰਾਂਤੀ ਵਰਗੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਂ ਪਛਾਣ ਬਣਾ ਰਿਹਾ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਜਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਾਏ ਜਾਣਗੇ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜੰਡਿਆਲਾ ਗੁਰੂ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਦੇ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande