ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਵਿਕਾਸ, ਕਿਸਾਨਾਂ, ਉਦਯੋਗ, ਕਾਨੂੰਨ-ਵਿਵਸਥਾ ਅਤੇ ਨੌਜਵਾਨਾਂ ਦੇ ਮੁੱਦਿਆਂ ''ਤੇ ਹੋਈ ਚਰਚਾਚੰਡੀਗੜ੍ਹ, 27 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ
BJP Punjab President Kewal Singh Dhillon  talking with PM Narendra Modi


ਪੰਜਾਬ ਦੇ ਵਿਕਾਸ, ਕਿਸਾਨਾਂ, ਉਦਯੋਗ, ਕਾਨੂੰਨ-ਵਿਵਸਥਾ ਅਤੇ ਨੌਜਵਾਨਾਂ ਦੇ ਮੁੱਦਿਆਂ 'ਤੇ ਹੋਈ ਚਰਚਾਚੰਡੀਗੜ੍ਹ, 27 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ ਅਤੇ ਸੂਬੇ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ, ਉਦਯੋਗਾਂ ਦੀ ਹਾਲਤ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਵਰਗੇ ਮੁੱਦੇ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦੇ।ਮੁਲਾਕਾਤ ਤੋਂ ਬਾਅਦ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਬਹੁਤ ਹੀ ਸਾਰਥਕ ਮਾਹੌਲ ਵਿੱਚ ਗੱਲਬਾਤ ਹੋਈ ਅਤੇ ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਪੰਜਾਬ ਦੀ ਸਥਿਤੀ ਤੋਂ ਭਲੀਭਾਂਤ ਜਾਣੂ ਹਨ ਅਤੇ ਸੂਬੇ ਦੇ ਵਿਕਾਸ ਪ੍ਰਤੀ ਚਿੰਤਤ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਵਿੱਚ ਇੱਕ ਕਾਰਕੁਨ ਵਜੋਂ ਆਪਣੇ ਤਜਰਬੇ ਵੀ ਸਾਂਝੇ ਕੀਤੇ।ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਮੌਜੂਦਾ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ ਆਰਥਿਕ ਅਤੇ ਪ੍ਰਸ਼ਾਸਨਿਕ ਪੱਖੋਂ ਪਿੱਛੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਨੌਜਵਾਨ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਜਦਕਿ ਕਾਨੂੰਨ-ਵਿਵਸਥਾ ਅਤੇ ਉਦਯੋਗਿਕ ਮਾਹੌਲ ਵੀ ਪ੍ਰਭਾਵਿਤ ਹੋਇਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ, ਪੰਜਾਬ ਵਿੱਚ ਉਦਯੋਗਾਂ ਦੇ ਵਿਸਥਾਰ, ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵਿਕਾਸ ਦੇ ਆਪਣੇ ਏਜੰਡੇ ਨਾਲ ਲੋਕਾਂ ਵਿਚ ਜਾਵੇਗੀ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande