ਦੇਸ਼ ਦੇ ਨੌਜਵਾਨਾਂ ਦੀ ਇੱਕਜੁੱਟਤਾ ਅੱਗੇ ਝੁਕੀ ਕੇਂਦਰ ਸਰਕਾਰ: ਪ੍ਰਭਬੀਰ ਬਰਾੜ
ਚੰਡੀਗੜ੍ਹ, 27 ਜੁਲਾਈ (ਹਿੰ.ਸ.)| ਪਨਸਪ ਦੇ ਚੇਅਰਮੈਨ ਪ੍ਰਭਬੀਰ ਬਰਾੜ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ''ਤੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦੇਸ਼ ਦੇ ਨੌਜਵਾਨਾਂ ਦੀ ਜਿੱਤ ਕਰਾਰ ਦਿੱਤਾ ਹੈ।ਪ੍ਰਭਬੀਰ ਬਰਾੜ ਨੇ ਕਿਹਾ ਕਿ ਇਹ ਸਿਰਫ਼ ਇੱਕ ਕੇਂਦਰੀ ਮੰਤਰੀ ਦਾ ਅਸਤੀਫ਼ਾ ਨਹੀਂ, ਸਗੋਂ
ਪਨਸਪ ਦੇ ਚੇਅਰਮੈਨ ਪ੍ਰਭਬੀਰ ਬਰਾੜ


ਚੰਡੀਗੜ੍ਹ, 27 ਜੁਲਾਈ (ਹਿੰ.ਸ.)| ਪਨਸਪ ਦੇ ਚੇਅਰਮੈਨ ਪ੍ਰਭਬੀਰ ਬਰਾੜ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦੇਸ਼ ਦੇ ਨੌਜਵਾਨਾਂ ਦੀ ਜਿੱਤ ਕਰਾਰ ਦਿੱਤਾ ਹੈ।ਪ੍ਰਭਬੀਰ ਬਰਾੜ ਨੇ ਕਿਹਾ ਕਿ ਇਹ ਸਿਰਫ਼ ਇੱਕ ਕੇਂਦਰੀ ਮੰਤਰੀ ਦਾ ਅਸਤੀਫ਼ਾ ਨਹੀਂ, ਸਗੋਂ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਸੰਘਰਸ਼ ਦੀ ਜਿੱਤ ਦਾ ਪ੍ਰਤੀਕ ਹੈ, ਜਿਨ੍ਹਾਂ ਨੇ ਪੇਪਰ ਲੀਕ ਵਰਗੇ ਮੁੱਦਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਕਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪਿਆ, ਪਰ ਨੌਜਵਾਨਾਂ ਦੀ ਏਕਤਾ ਨੇ ਸਰਕਾਰ ਨੂੰ ਫ਼ੈਸਲਾ ਲੈਣ ਲਈ ਮਜਬੂਰ ਕੀਤਾ।ਪ੍ਰਭਬੀਰ ਬਰਾੜ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਪ੍ਰਤੀ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਜਾਗਰੂਕ ਹੈ ਅਤੇ ਜੇਕਰ ਉਸ ਦੇ ਹੱਕਾਂ ਨਾਲ ਸਮਝੌਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕਤੰਤਰੀ ਢੰਗ ਨਾਲ ਇਸ ਦਾ ਵਿਰੋਧ ਕੀਤਾ ਜਾਵੇਗਾ।ਉਨ੍ਹਾਂ ਇਸ ਮੌਕੇ ਦੇਸ਼ ਦੇ ਨੌਜਵਾਨਾਂ, ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ ਅਤੇ ਸੱਚ ਦੀ ਲੜਾਈ ਵਿੱਚ ਆਖ਼ਰਕਾਰ ਲੋਕਾਂ ਦੀ ਹੀ ਜਿੱਤ ਹੁੰਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande