ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ
ਪੰਜਾਬ ਵਿੱਚ ਪੇਪਰ ਲੀਕ ਮਾਮਲੇ ''ਤੇ ਮਾਨ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ: ਵੜਿੰਗ ਚੰਡੀਗੜ੍ਹ, 27 ਜੁਲਾਈ (ਹਿੰ.ਸ.)| ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ ''ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍
ਸੰਸਦ ਭਵਨ ਬਾਹਰ ਪ੍ਰਦਰਸ਼ਨ ਕਰਦੇ ਹੋਏ  ਪੰਜਾਬ ਦੇ ਕਾਂਗਰਸ ਸੰਸਦ ਮੈਂਬਰ।


ਪੰਜਾਬ ਵਿੱਚ ਪੇਪਰ ਲੀਕ ਮਾਮਲੇ 'ਤੇ ਮਾਨ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ: ਵੜਿੰਗ

ਚੰਡੀਗੜ੍ਹ, 27 ਜੁਲਾਈ (ਹਿੰ.ਸ.)| ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇਹ ਦੋਸ਼ ਵੀ ਲਗਾਇਆ ਕਿ ਉਹ ਬੇਸ਼ਰਮੀ ਨਾਲ ਝੂਠ ਬੋਲਦਿਆਂ, ਇਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ, ਜਦਕਿ ਹੁਣ ਤੱਕ ਆਪ ਸਰਕਾਰ ਦੇ ਸ਼ਾਸਨ ਵਿੱਚ ਛੇ ਪੇਪਰ ਲੀਕ ਹੋ ਚੁੱਕੇ ਹਨ।

ਇਸ ਮੌਕੇ ਪ੍ਰਦਰਸ਼ਨ ਕਰਨ ਵਾਲੇ ਸੰਸਦ ਮੈਂਬਰਾਂ ਵਿੱਚ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਸਨ। ਉਹ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪੰਜਾਬ ਵਿੱਚ ਪੇਪਰ ਲੀਕ ਕਾਰਨ ਪ੍ਰਭਾਵਿਤ ਹੋਏ ਪੰਜ ਲੱਖ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਮੰਗ ਕਰ ਰਹੇ ਸਨ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੇਪਰ ਲੀਕ ਮਾਮਲੇ ਵਿੱਚ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਅਤਿਆਚਾਰ ਲਈ ਵੀ ਮੁਆਫੀ ਮੰਗਣ ਦੀ ਮੰਗ ਕੀਤੀ। ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਇਹ ਕਹਿ ਕੇ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ।

ਵੜਿੰਗ ਨੇ ਮਾਨ ਦੇ ਦਾਅਵਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਛੇ ਪੇਪਰ ਲੀਕ ਹੋਏ ਹਨ ਅਤੇ ਇਸਦੇ ਬਾਵਜੂਦ ਮੁੱਖ ਮੰਤਰੀ ਵਿੱਚ ਇਨ੍ਹਾਂ ਤੋਂ ਇਨਕਾਰ ਕਰਨ ਦੀ ਹਿੰਮਤ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇ ਪੇਪਰ ਲੀਕ ਨਹੀਂ ਹੋਏ, ਤਾਂ ਫਿਰ ਐਫ਼ਆਈਆਰਾਂ ਕਿਉਂ ਦਰਜ ਕੀਤੀਆਂ ਗਈਆਂ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਹੋਈਆਂ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਲਗਭਗ ਪੰਜ ਲੱਖ ਵਿਦਿਆਰਥੀ ਅਤੇ ਨੌਕਰੀ ਦੇ ਚਾਹਵਾਨ ਪ੍ਰਭਾਵਿਤ ਹੋਏ ਹਨ। ਜੇਕਰ ਮਾਨ ਜਾਂ ਉਨ੍ਹਾਂ ਦੇ ਦਿੱਲੀ ਵਾਲੇ ਆਗੂ ਇਹ ਸੋਚਦੇ ਹਨ ਕਿ ਉਹ ਪੇਪਰ ਲੀਕ ਮਾਮਲੇ ਨੂੰ ਦਬਾ ਦੇਣਗੇ, ਤਾਂ ਉਹ ਵੱਡੀ ਭੁੱਲ ਕਰ ਰਹੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਕਾਂਗਰਸ ਸਬੰਧਤ ਮੰਤਰੀ ਦੇ ਅਸਤੀਫ਼ੇ ਲਈ ਆਪਣੀ ਮੁਹਿੰਮ ਜਾਰੀ ਰੱਖੇਗੀ।

ਵੜਿੰਗ ਨੇ ਮੁੱਖ ਮੰਤਰੀ ਨੂੰ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਮਾਨ ਨੂੰ ਕਿਹਾ ਕਿ ਉਹ ਸਬੰਧਤ ਮੰਤਰੀ ਨੂੰ ਬਰਖ਼ਾਸਤ ਕਰਨ ਜਾਂ ਫਿਰ ਮੰਤਰੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਖੁਦ ਅਸਤੀਫ਼ਾ ਦੇਣ। ਉਨ੍ਹਾਂ ਨੇ ਕਿਹਾ ਕਿ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮਾਮਲੇ ਨੂੰ ਅਸੀਂ ਇੰਝ ਹੀ ਨਹੀਂ ਜਾਣ ਦਿਆਂਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande