ਬਠਿੰਡਾ ’ਚ ਨਸ਼ਾ ਤਸਕਰ ਮਨਜੀਤ ਕੌਰ ਉਰਫ਼ ਬੀਰਾ ਦਾ ਸਰਕਾਰੀ ਜ਼ਮੀਨ 'ਤੇ ਕੀਤਾ ਕਬਜ਼ਾ ਹਟਾਇਆ
ਬਠਿੰਡਾ, 27 ਜੁਲਾਈ (ਹਿੰ.ਸ.)| ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ''ਯੁੱਧ ਨਸ਼ਾ ਵਿਰੁੱਧ ਮੁਹਿੰਮ'' ਤਹਿਤ ਵੱਡੀ ਕਾਰਵਾਈ ਕਰਦਿਆਂ ਧੋਬਿਆਣਾ ਬਸਤੀ ਵਿੱਚ ਨਸ਼ਾ ਤਸਕਰ ਮਨਜੀਤ ਕੌਰ ਉਰਫ਼ ਬੀਰਾ ਵੱਲੋਂ ਸਰਕਾਰੀ ਜ਼ਮੀਨ ''ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਹਟਾ ਦਿੱਤਾ ਹੈ। ਇਹ ਕਾਰ
ਧੋਬਿਆਣਾ ਬਸਤੀ ਵਿੱਚ ਨਸ਼ਾ ਤਸਕਰ ਵੱਲੋਂ ਕੀਤੇ ਨਾਜਾਇਜ਼ ਕਬਜੇ ’ਤੇ ਚੱਲਦਾ ਪੀਲਾ ਪੰਜਾ।


ਬਠਿੰਡਾ, 27 ਜੁਲਾਈ (ਹਿੰ.ਸ.)| ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ 'ਯੁੱਧ ਨਸ਼ਾ ਵਿਰੁੱਧ ਮੁਹਿੰਮ' ਤਹਿਤ ਵੱਡੀ ਕਾਰਵਾਈ ਕਰਦਿਆਂ ਧੋਬਿਆਣਾ ਬਸਤੀ ਵਿੱਚ ਨਸ਼ਾ ਤਸਕਰ ਮਨਜੀਤ ਕੌਰ ਉਰਫ਼ ਬੀਰਾ ਵੱਲੋਂ ਸਰਕਾਰੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਹਟਾ ਦਿੱਤਾ ਹੈ। ਇਹ ਕਾਰਵਾਈ ਪੁਲਿਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ।ਐੱਸਪੀ ਸਿਟੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਉਰਫ਼ ਬੀਰਾ ਪਤਨੀ ਚਰਨਜੀਤ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ 10 ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ 9 ਮਾਮਲੇ ਥਾਣਾ ਸਿਵਲ ਲਾਈਨ ਵਿੱਚ ਦਰਜ ਹਨ। ਪੁਲਿਸ ਅਨੁਸਾਰ ਉਹ ਹੈਰੋਇਨ ਦੀ ਸਪਲਾਈ ਨਾਲ ਜੁੜੀ ਹੋਈ ਸੀ, ਜਿਸ ਦੇ ਚਲਦਿਆਂ ਉਸ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਨਸ਼ਾ ਤਸਕਰਾਂ 'ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਨਸ਼ਾ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਬਠਿੰਡਾ ਪੁਲਿਸ ਮੁਤਾਬਕ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਣ ਤੱਕ 2880 ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 4661 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ 108 ਅਜਿਹੇ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ। ਇਸ ਤੋਂ ਇਲਾਵਾ ਨਸ਼ਾ ਤਸਕਰੀ ਵਿੱਚ ਸ਼ਾਮਲ 90 ਵਿਅਕਤੀਆਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਫ੍ਰੀਜ਼ ਕੀਤੀ ਜਾ ਚੁੱਕੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਤੱਤਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande