ਅਬੋਹਰ ਵਿੱਚ ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਦੀ ਸਾਂਝੀ ਮੁਹਿੰਮ ਤੇਜ਼
ਅਬੋਹਰ, 27 ਜੁਲਾਈ (ਹਿੰ.ਸ.)| ਡੇਂਗੂ ਦੇ ਵੱਧ ਰਹੇ ਖਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ''ਤੇ ਡੇਂਗੂ ਰੋਕਥਾਮ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ਼ ਅਤੇ ਡ
ਸਿਹਤ ਵਿਭਾਗ ਦੀ ਟੀਮ ਡੇਂਗੂ ਲਾਰਵੇ ਦੀ ਜਾਂਚ ਕਰਦੀ ਹੋਈ।


ਅਬੋਹਰ, 27 ਜੁਲਾਈ (ਹਿੰ.ਸ.)| ਡੇਂਗੂ ਦੇ ਵੱਧ ਰਹੇ ਖਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ 'ਤੇ ਡੇਂਗੂ ਰੋਕਥਾਮ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ਼ ਅਤੇ ਡਾ. ਕਰਨਬੀਰ ਸਿੰਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਦੀ ਦੇਖ-ਰੇਖ ਹੇਠ ਸ਼ਹਿਰ ਵਿੱਚ ਲਗਾਤਾਰ ਐਂਟੀ ਡੇਂਗੂ ਗਤੀਵਿਧੀਆਂ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸ ਸਬੰਧੀ ਡਾ. ਸੁਮੀਤ ਸਿੰਘ ਨੇ ਸਿਹਤ ਕਰਮੀਆਂ, ਨਗਰ ਨਿਗਮ ਦੀ ਟੀਮ ਅਤੇ ਬ੍ਰੀਡਿੰਗ ਚੈਕਰਾਂ ਨਾਲ ਮੀਟਿੰਗ ਕਰਕੇ ਡੇਂਗੂ ਰੋਕਥਾਮ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਅਬੋਹਰ ਵਿੱਚ ਹੁਣ ਤੱਕ ਡੇਂਗੂ ਦੇ ਦੋ ਮਾਮਲੇ ਸਾਹਮਣੇ ਆਏ ਹਨ। ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਐਂਟੀ ਲਾਰਵਾ ਗਤੀਵਿਧੀਆਂ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।ਡਾ. ਸੁਮੀਤ ਸਿੰਘ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਮੱਛਰਾਂ ਦੀ ਪੈਦਾਵਾਰ ਦਾ ਖਤਰਾ ਕਾਫ਼ੀ ਵੱਧ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਖ਼ਾਸ ਕਰਕੇ ਕੁਲਰਾਂ, ਗਮਲਿਆਂ, ਫਰਿਜ ਦੀ ਟਰੇ, ਪਸ਼ੂ-ਪੰਛੀਆਂ ਲਈ ਰੱਖੇ ਪਾਣੀ ਦੇ ਭਾਂਡਿਆਂ ਅਤੇ ਕਬਾੜ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਇਨ੍ਹਾਂ ਨੂੰ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾਇਆ ਜਾਵੇ।ਉਨ੍ਹਾਂ ਦੱਸਿਆ ਕਿ ਅੱਜ ਪ੍ਰੇਮ ਨਗਰ, ਇਦਗਾਹ ਬਸਤੀ ਅਤੇ ਪੰਜ ਪੀਰ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਐਂਟੀ ਡੇਂਗੂ ਸਰਵੇ, ਐਂਟੀ ਲਾਰਵਾ ਗਤੀਵਿਧੀਆਂ ਅਤੇ ਫੋਗਿੰਗ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਰੋਕਥਾਮ ਲਈ ਫੀਲਡ ਵਿੱਚ ਕੰਮ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ। ਸਿਹਤ ਕਰਮੀਆਂ ਨੇ ਜਾਗਰੂਕਤਾ ਮੁਹਿੰਮ ਦੌਰਾਨ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ, ਸਰੀਰ ਨੂੰ ਢੱਕ ਕੇ ਰੱਖਣ, ਰਾਤ ਸਮੇਂ ਮੱਛਰਦਾਨੀ ਦੀ ਵਰਤੋਂ ਕਰਨ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਰਿਪੈਲੈਂਟ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਡਾ. ਸੁਰੇਸ਼ ਕੰਬੋਜ਼, ਡਾ. ਸੁਬੀਨ ਇੰਦਰ ਕੌਰ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਅਤੇ ਮਨਬੀਰ ਸਿੰਘ, ਐਨਵੀਬੀਡੀਸੀਪੀ ਬ੍ਰਾਂਚ ਇੰਚਾਰਜ ਟਹਿਲ ਸਿੰਘ, ਪਰਮਜੀਤ ਸਿੰਘ, ਅਮਨਦੀਪ ਸਿੰਘ, ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਜਸਵਿੰਦਰ ਸਿੰਘ, ਸ਼ਿਵਾ ਅਤੇ ਬ੍ਰੀਡਿੰਗ ਚੈਕਰ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande