ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ, ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ
ਚੰਡੀਗੜ੍ਹ, 27 ਜੁਲਾਈ (ਹਿੰ.ਸ.)| ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸਨ। ਇ
ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਨਾਲ।


ਚੰਡੀਗੜ੍ਹ, 27 ਜੁਲਾਈ (ਹਿੰ.ਸ.)| ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸਨ। ਇਲਾਜ ਦੌਰਾਨ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਰਵਿੰਦਰ ਕੌਰ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਨਾਜ਼ੁਕ ਸੀ। ਕੈਂਸਰ ਦੀ ਪੁਸ਼ਟੀ ਹੋਣ ਤੋਂ ਬਾਅਦ ਉਨ੍ਹਾਂ ਦਾ ਲਗਾਤਾਰ ਇਲਾਜ ਕਰਵਾਇਆ ਗਿਆ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਇਸ ਦੁਖਦਾਈ ਖ਼ਬਰ ਤੋਂ ਬਾਅਦ ਪੰਜਾਬੀ ਸੰਗੀਤ ਅਤੇ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜੱਸੀ ਗਿੱਲ ਦੇ ਪ੍ਰਸ਼ੰਸਕਾਂ ਅਤੇ ਕਲਾਕਾਰਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਸੋਸ਼ਲ ਮੀਡੀਆ 'ਤੇ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ।

ਪਰਿਵਾਰ ਵੱਲੋਂ ਜਾਰੀ ਸ਼ੋਕ ਸੰਦੇਸ਼ ਅਨੁਸਾਰ, ਸਰਦਾਰਨੀ ਰਵਿੰਦਰ ਕੌਰ (ਪਤਨੀ ਗੁਰਮਿੰਦਰ ਸਿੰਘ) ਦਾ ਅੰਤਿਮ ਸੰਸਕਾਰ 28 ਜੁਲਾਈ 2026 ਨੂੰ ਸਵੇਰੇ 10:30 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ (ਪਾਇਲ), ਜ਼ਿਲ੍ਹਾ ਲੁਧਿਆਣਾ ਵਿੱਚ ਕੀਤਾ ਜਾਵੇਗਾ। ਪਰਿਵਾਰ ਨੇ ਰਿਸ਼ਤੇਦਾਰਾਂ, ਮਿੱਤਰਾਂ ਅਤੇ ਸ਼ੁਭਚਿੰਤਕਾਂ ਨੂੰ ਅੰਤਿਮ ਦਰਸ਼ਨਾਂ ਲਈ ਪਹੁੰਚਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਜੱਸੀ ਗਿੱਲ ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਕਲਾਕਾਰ ਹਨ, ਜਿਨ੍ਹਾਂ ਦੇ ਗੀਤ ਦੇਸ਼ ਅਤੇ ਵਿਦੇਸ਼ ਵਿੱਚ ਕਾਫ਼ੀ ਮਕਬੂਲ ਹਨ। ਵੱਡੇ ਸਟਾਰਡਮ ਦੇ ਬਾਵਜੂਦ ਉਹ ਆਪਣੇ ਸਾਦੇ ਅਤੇ ਨਿਮਰ ਸੁਭਾਅ ਲਈ ਵੀ ਜਾਣੇ ਜਾਂਦੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਇਸ ਔਖੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande