ਫਤਹਿਗੜ੍ਹ ਸਾਹਿਬ 'ਚ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ, 5 ਅਗਸਤ ਤੋਂ ਹੋਣਗੀਆਂ ਰਿਹਰਸਲਾਂ
ਫਤਹਿਗੜ੍ਹ ਸਾਹਿਬ , 28 ਜੁਲਾਈ (ਹਿੰ.ਸ.)| ਫਤਹਿਗੜ੍ਹ ਸਾਹਿਬ ਵਿੱਚ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਬੱਚਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ ਕੀਤੀ ਗਈ, ਜ
ਫਤਹਿਗੜ੍ਹ ਸਾਹਿਬ 'ਚ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ, 5 ਅਗਸਤ ਤੋਂ ਹੋਣਗੀਆਂ ਰਿਹਰਸਲਾਂ


ਫਤਹਿਗੜ੍ਹ ਸਾਹਿਬ , 28 ਜੁਲਾਈ (ਹਿੰ.ਸ.)| ਫਤਹਿਗੜ੍ਹ ਸਾਹਿਬ ਵਿੱਚ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਬੱਚਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਦੌਰਾਨ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ 15 ਅਗਸਤ ਹਰ ਭਾਰਤੀ ਲਈ ਇਤਿਹਾਸਕ ਅਤੇ ਮਾਣ ਵਾਲਾ ਦਿਨ ਹੈ। ਇਸ ਲਈ ਸਾਰੇ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਸਮਾਗਮ ਨੂੰ ਸਫਲ ਬਣਾਉਣ।

ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਖੇਡ ਸਟੇਡੀਅਮ ਮਾਧੋਪੁਰ, ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਲਈ 5 ਅਗਸਤ ਤੋਂ ਰਿਹਰਸਲਾਂ ਸ਼ੁਰੂ ਹੋਣਗੀਆਂ।

ਏਡੀਸੀ ਨੇ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਦੀ ਵਿਵਸਥਾ ਕਰਨ, ਨਗਰ ਕੌਂਸਲ ਨੂੰ ਸਮਾਗਮ ਸਥਾਨ ਅਤੇ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਮੰਡੀ ਬੋਰਡ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ, ਬਾਗਬਾਨੀ ਵਿਭਾਗ ਨੂੰ ਸਮਾਗਮ ਸਥਾਨ ਦੀ ਸਜਾਵਟ ਅਤੇ ਹੋਰ ਵਿਭਾਗਾਂ ਨੂੰ ਆਪਣੇ ਸਮੁੱਚੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ।

ਮੀਟਿੰਗ ਵਿੱਚ ਐਸਡੀਐਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸਪੀ ਹਰਵੰਤ ਕੌਰ, ਆਰਟੀਓ ਨਮਨ ਮੜਕਨ, ਤਹਿਸੀਲਦਾਰ ਵਿਸ਼ਾਲ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande