‘ਮੇਰੀ ਰਸੋਈ’ ਯੋਜਨਾ ਤਹਿਤ 21.29 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ: ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 04 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਕਮਜ਼ੋਰ ਵਰਗ ਦੇ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਹੁਣ ਤੱਕ ਸੂਬੇ ਭਰ ਵਿੱਚ ਲਗਭਗ 21.29 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ
ਮੰਤਰੀ ਲਾਲ ਚੰਦ ਕਟਾਰੂਚੱਕ


ਚੰਡੀਗੜ੍ਹ, 04 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਕਮਜ਼ੋਰ ਵਰਗ ਦੇ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਹੁਣ ਤੱਕ ਸੂਬੇ ਭਰ ਵਿੱਚ ਲਗਭਗ 21.29 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਇਹ ਯੋਜਨਾ ਮਿਸ਼ਨ ਮੋਡ ਵਿੱਚ ਚਲਾਈ ਜਾ ਰਹੀ ਹੈ। ਸਰਕਾਰ ਦਾ ਟਾਰਗੇਟ ਹੈ ਕਿ ਹਰ ਤਿਮਾਹੀ 40.48 ਲੱਖ ਯੋਗ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਪਹੁੰਚਾਈਆਂ ਜਾਣ।ਵਿਭਾਗ ਅਨੁਸਾਰ ਹਰ ਰੋਜ਼ ਲਗਭਗ 80,000 ਤੋਂ 85,000 ਕਿੱਟਾਂ ਵੱਖ-ਵੱਖ ਵੰਡ ਕੇਂਦਰਾਂ ਰਾਹੀਂ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਇਹ ਕਿੱਟਾਂ ਕਣਕ ਦੇ ਨਾਲ-ਨਾਲ ਪੋਸ਼ਣ ਸੰਤੁਲਨ ਲਈ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ।ਇਹ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਵੰਡ ਪ੍ਰਣਾਲੀ ਦੀ ਨਿਗਰਾਨੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਕਰਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸਮੇਂ-ਸਿਰ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਜ਼ਿਲ੍ਹਾਵਾਰ ਅੰਕੜਿਆਂ ਮੁਤਾਬਕ ਲੁਧਿਆਣਾ 2.29 ਲੱਖ ਕਿੱਟਾਂ ਨਾਲ ਸਭ ਤੋਂ ਅੱਗੇ ਹੈ, ਜਦਕਿ ਪਟਿਆਲਾ, ਸੰਗਰੂਰ, ਫਾਜ਼ਿਲਕਾ ਅਤੇ ਤਰਨਤਾਰਨ ਵੀ ਉੱਚ ਸਥਾਨਾਂ ’ਤੇ ਹਨ। ਹੋਰ ਜ਼ਿਲ੍ਹਿਆਂ ਵਿੱਚ ਵੀ ਲੱਖਾਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਸਿਰਫ਼ ਅਨਾਜ ਨਹੀਂ, ਸਗੋਂ ਹਰ ਘਰ ਤੱਕ ਲੋੜੀਂਦਾ ਪੋਸ਼ਣ ਪਹੁੰਚਾਉਣਾ ਹੈ, ਤਾਂ ਜੋ ਕੋਈ ਵੀ ਯੋਗ ਪਰਿਵਾਰ ਭੁੱਖਮਰੀ ਜਾਂ ਪੋਸ਼ਣ ਦੀ ਕਮੀ ਤੋਂ ਵਾਂਝਾ ਨਾ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande