ਫਤਿਹਗੜ੍ਹ ਸਾਹਿਬ ਦੇ ਪਿੰਡ ਖਰੌੜੇ ਵਿੱਚ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
ਫਤਿਹਗੜ੍ਹ ਸਾਹਿਬ, 05 ਜੁਲਾਈ (ਹਿੰ.ਸ.)| ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਖਰੌੜੇ ਵਿੱਚ ਸ਼ਨੀਵਾਰ ਰਾਤ ਖੇਤ ਵਿੱਚ ਪਾਣੀ ਦੀ ਮੋਟਰ ਚਾਲੂ ਕਰਦੇ ਸਮੇਂ ਕਰੰਟ ਲੱਗਣ ਕਾਰਨ 67 ਸਾਲਾ ਕਿਸਾਨ ਜਰਨੈਲ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਪਰਿਵਾਰਕ ਮੈਂਬਰ ਕੁ
ਕਿਸਾਨ ਜਰਨੈਲ ਸਿੰਘ ਦੀ ਫਾਈਲ ਫੋਟੋ।


ਫਤਿਹਗੜ੍ਹ ਸਾਹਿਬ, 05 ਜੁਲਾਈ (ਹਿੰ.ਸ.)| ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਖਰੌੜੇ ਵਿੱਚ ਸ਼ਨੀਵਾਰ ਰਾਤ ਖੇਤ ਵਿੱਚ ਪਾਣੀ ਦੀ ਮੋਟਰ ਚਾਲੂ ਕਰਦੇ ਸਮੇਂ ਕਰੰਟ ਲੱਗਣ ਕਾਰਨ 67 ਸਾਲਾ ਕਿਸਾਨ ਜਰਨੈਲ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ।

ਪਰਿਵਾਰਕ ਮੈਂਬਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਆਪਣੀ ਫਸਲ ਨੂੰ ਪਾਣੀ ਲਗਾਉਣ ਲਈ ਖੇਤ ਗਏ ਸਨ। ਜਦੋਂ ਉਹ ਮੋਟਰ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ ਤੇਜ਼ ਕਰੰਟ ਲੱਗ ਗਿਆ ਅਤੇ ਉਹ ਮੌਕੇ ‘ਤੇ ਹੀ ਬੇਹੋਸ਼ ਹੋ ਕੇ ਡਿੱਗ ਪਏ।

ਕਾਫੀ ਸਮੇਂ ਤੱਕ ਘਰ ਨਾ ਵਾਪਸ ਆਉਣ ‘ਤੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਲੱਭਣ ਲਈ ਖੇਤ ਪਹੁੰਚੇ, ਜਿੱਥੇ ਉਹ ਮੋਟਰ ਨੇੜੇ ਬੇਸੁਧ ਹਾਲਤ ਵਿੱਚ ਪਏ ਮਿਲੇ। ਤੁਰੰਤ ਪਿੰਡ ਵਾਸੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਰਨੈਲ ਸਿੰਘ ਛੋਟੇ ਕਿਸਾਨ ਸਨ ਅਤੇ ਆਪਣੀ ਥੋੜ੍ਹੀ ਜ਼ਮੀਨ ‘ਤੇ ਖੇਤੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ। ਉਹ ਹੋਰ ਕਿਸਾਨਾਂ ਦੇ ਖੇਤਾਂ ਵਿੱਚ ਮਜ਼ਦੂਰੀ ਵੀ ਕਰਦੇ ਸਨ। ਇਲਾਕੇ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਸ ਮੁਸ਼ਕਲ ਘੜੀ ਵਿੱਚ ਸਹਾਰਾ ਮਿਲ ਸਕੇ। ਪੁਲਿਸ ਵੱਲੋਂ ਘਟਨਾ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande