ਅੰਮ੍ਰਿਤਸਰ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ
ਅੰਮ੍ਰਿਤਸਰ, 05 ਜੁਲਾਈ (ਹਿੰ.ਸ.)| ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏਡੀਸੀਪੀ ਹਰਪਾਲ ਸਿੰਘ ਦੀ ਅਗਵਾਈ ਹੇਠ ਜੋਨ-3 ਵਿੱਚ ਵਿਸ਼ਾਲ ਫਲੈਗ
ਫਲੈਗ ਮਾਰਚ ਦੌਰਾਨ ਸੀਨੀਅਰ ਅਧਿਕਾਰੀ, ਪੰਜਾਬ ਪੁਲਿਸ ਤੇ ਪੈਰਾਮਿਲਟਰੀ ਫੋਰਸ ਦੇ ਜਵਾਨ।


ਏਡੀਸੀਪੀ ਹਰਪਾਲ ਸਿੰਘ ਜਾਣਕਾਰੀ ਦਿੰਦੇ ਹੋਏ।


ਅੰਮ੍ਰਿਤਸਰ, 05 ਜੁਲਾਈ (ਹਿੰ.ਸ.)| ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏਡੀਸੀਪੀ ਹਰਪਾਲ ਸਿੰਘ ਦੀ ਅਗਵਾਈ ਹੇਠ ਜੋਨ-3 ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਪੰਜਾਬ ਪੁਲਿਸ, ਪੈਰਾਮਿਲਟਰੀ ਫੋਰਸ ਅਤੇ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓਜ਼ ਸਮੇਤ ਕਰੀਬ 100 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ।

ਫਲੈਗ ਮਾਰਚ ਦੀ ਸ਼ੁਰੂਆਤ ਵੇਰਕਾ ਇਲਾਕੇ ਤੋਂ ਹੋਈ ਅਤੇ ਇਹ ਮੋਹਕਮਪੁਰਾ, ਗੇਟ ਹਕੀਮਾਂ, ਗਵਾਲ ਮੰਡੀ ਸਮੇਤ ਜੋਨ-3 ਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚੋਂ ਲੰਘਿਆ। ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਂਦੇ ਹੋਏ ਸ਼ਰਾਰਤੀ ਅਤੇ ਅਪਰਾਧਿਕ ਅਨਸਰਾਂ ਨੂੰ ਕਾਨੂੰਨ ਦੀ ਸਖ਼ਤੀ ਦਾ ਸੰਦੇਸ਼ ਦਿੱਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਸੀਪੀ ਹਰਪਾਲ ਸਿੰਘ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ ਕਿ ਪੰਜਾਬ ਪੁਲਿਸ ਹਰ ਸਮੇਂ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਅਪਰਾਧਿਕ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੇ ਨਾਲ-ਨਾਲ ਕਾਨੂੰਨ ਦਾ ਡਰ ਵੀ ਕਾਇਮ ਰੱਖਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਸਿਰਫ਼ ਜੋਨ-3 ਹੀ ਨਹੀਂ, ਸਗੋਂ ਜੋਨ-1 ਅਤੇ ਜੋਨ-2 ਵਿੱਚ ਵੀ ਇਸੇ ਤਰ੍ਹਾਂ ਦੇ ਫਲੈਗ ਮਾਰਚ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਦੇ ਹਰ ਹਿੱਸੇ ਵਿੱਚ ਪੁਲਿਸ ਦੀ ਪ੍ਰਭਾਵਸ਼ਾਲੀ ਮੌਜੂਦਗੀ ਯਕੀਨੀ ਬਣਾਈ ਜਾ ਸਕੇ।

ਟਰੈਫਿਕ ਪ੍ਰਬੰਧਾਂ ਸਬੰਧੀ ਏਡੀਸੀਪੀ ਨੇ ਕਿਹਾ ਕਿ ਸੜਕਾਂ 'ਤੇ ਰੇਹੜੀਆਂ ਅਤੇ ਗੈਰ-ਕਾਨੂੰਨੀ ਕਬਜ਼ਿਆਂ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਇਸ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਟਰੈਫਿਕ ਪੁਲਿਸ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸੜਕਾਂ 'ਤੇ ਰੁਕਾਵਟ ਬਣ ਰਹੀਆਂ ਰੇਹੜੀਆਂ ਨੂੰ ਹਟਾਉਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ ਤਾਂ ਜੋ ਟਰੈਫਿਕ ਸੁਚਾਰੂ ਬਣੀ ਰਹੇ ਅਤੇ ਹਾਦਸਿਆਂ ਤੋਂ ਬਚਿਆ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਦਿਨ ਦੇ ਸਮੇਂ ਬਾਜ਼ਾਰਾਂ ਵਿੱਚ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਲੱਗੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏਡੀਸੀਪੀ ਹਰਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਪੈਰਾਮਿਲਟਰੀ ਫੋਰਸ ਦੀ ਤਾਇਨਾਤੀ ਦਾ ਕਿਸੇ ਵੀ ਚੋਣ ਪ੍ਰਕਿਰਿਆ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਸਮੇਂ-ਸਮੇਂ 'ਤੇ ਅਜਿਹੇ ਫਲੈਗ ਮਾਰਚ ਅਤੇ ਸੁਰੱਖਿਆ ਅਭਿਆਨ ਚਲਾਏ ਜਾਂਦੇ ਹਨ ਤਾਂ ਜੋ ਸ਼ਹਿਰ ਵਿੱਚ ਅਮਨ, ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande