ਤਰਨਤਾਰਨ ਪੁਲਿਸ ਨੇ 7 ਨਸ਼ਾ ਤਸਕਰ ਕੀਤੇ ਕਾਬੂ; ਡੇਢ ਕਿਲੋ ਦੇ ਕਰੀਬ ਹੈਰੋਇਨ ਤੇ ਨਾਜਾਇਜ਼ ਪਿਸਤੌਲ ਬਰਾਮਦ
ਤਰਨਤਾਰਨ, 09 ਜੁਲਾਈ (ਹਿੰ.ਸ.)| ਪੁਲਿਸ ਨੇ ਵੱਖ-ਵੱਖ ਉਪ-ਮੰਡਲਾਂ ਵਿੱਚ ਛਾਪੇਮਾਰੀ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 7 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕਰੀਬ 1 ਕਿਲੋ 467 ਗ੍ਰਾਮ ਹੈਰੋਇਨ, ਇੱਕ .30 ਬੋਰ ਦੀ ਨਾਜਾਇਜ਼ ਪਿਸਤੌਲ ਮੈਗਜ਼ੀਨ ਸਮੇਤ, 350 ਰ
ਤਰਨਤਾਰਨ ਪੁਲਿਸ ਨੇ 7 ਨਸ਼ਾ ਤਸਕਰ ਕੀਤੇ ਕਾਬੂ; ਡੇਢ ਕਿਲੋ ਦੇ ਕਰੀਬ ਹੈਰੋਇਨ ਤੇ ਨਾਜਾਇਜ਼ ਪਿਸਤੌਲ ਬਰਾਮਦ


ਤਰਨਤਾਰਨ, 09 ਜੁਲਾਈ (ਹਿੰ.ਸ.)| ਪੁਲਿਸ ਨੇ ਵੱਖ-ਵੱਖ ਉਪ-ਮੰਡਲਾਂ ਵਿੱਚ ਛਾਪੇਮਾਰੀ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 7 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕਰੀਬ 1 ਕਿਲੋ 467 ਗ੍ਰਾਮ ਹੈਰੋਇਨ, ਇੱਕ .30 ਬੋਰ ਦੀ ਨਾਜਾਇਜ਼ ਪਿਸਤੌਲ ਮੈਗਜ਼ੀਨ ਸਮੇਤ, 350 ਰੁਪਏ ਡਰੱਗ ਮਨੀ ਅਤੇ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲੀ ਕਾਰ ਵੀ ਬਰਾਮਦ ਕੀਤੀ ਹੈ।

ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਹ ਕਾਰਵਾਈ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਸਬੰਧ ਸਰਹੱਦ ਪਾਰ ਜਾਂ ਹੋਰ ਰਾਜਾਂ ਵਿੱਚ ਸਰਗਰਮ ਵੱਡੇ ਨਸ਼ਾ ਤਸਕਰਾਂ ਨਾਲ ਹੋਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੀਆਂ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਪੁਲਿਸ ਵੱਲੋਂ ਗੋਇੰਦਵਾਲ ਸਾਹਿਬ ਅਤੇ ਖਾਲੜਾ ਥਾਣਿਆਂ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਤਿੰਨ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।

ਗੋਇੰਦਵਾਲ ਸਾਹਿਬ ਪੁਲਿਸ ਨੇ ਚਾਰ ਮੁਲਜ਼ਮਾਂ ਹਰਪਾਲ ਸਿੰਘ, ਮਨਪ੍ਰੀਤ ਸਿੰਘ ਉਰਫ਼ ਮਣੀ, ਕਰਨਦੀਪ ਸਿੰਘ ਉਰਫ਼ ਕਰਣੀ ਅਤੇ ਕੁਲਪ੍ਰੀਤ ਸਿੰਘ ਉਰਫ਼ ਕੁਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਅਤੇ 350 ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸੇ ਦੌਰਾਨ ਖਾਲੜਾ ਥਾਣਾ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਨੰਬਰ 180 ਦਰਜ ਕਰਕੇ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਇੱਕ ਨਾਜਾਇਜ਼ .30 ਬੋਰ ਪਿਸਤੌਲ ਮੈਗਜ਼ੀਨ ਸਮੇਤ ਬਰਾਮਦ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਹਰ ਪੱਖ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande