ਭਾਰਤ ਚੋਣ ਕਮਿਸ਼ਨ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਨੂੰ ਪ੍ਰਵਾਨਗੀ
ਫ਼ਰੀਦਕੋਟ ਵਿੱਚ 42 ਨਵੇਂ ਪੋਲਿੰਗ ਸਟੇਸ਼ਨ ਸਥਾਪਤ, ਕੁੱਲ ਗਿਣਤੀ 511 ਤੋਂ ਵਧ ਕੇ 553 ਹੋਈਫ਼ਰੀਦਕੋਟ, 01 ਅਗਸਤ (ਹਿੰ.ਸ.)| ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਕੇਸ਼ਵ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ
ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਕੇਸ਼ਵ ਗੋਇਲ।


ਫ਼ਰੀਦਕੋਟ ਵਿੱਚ 42 ਨਵੇਂ ਪੋਲਿੰਗ ਸਟੇਸ਼ਨ ਸਥਾਪਤ, ਕੁੱਲ ਗਿਣਤੀ 511 ਤੋਂ ਵਧ ਕੇ 553 ਹੋਈਫ਼ਰੀਦਕੋਟ, 01 ਅਗਸਤ (ਹਿੰ.ਸ.)| ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਕੇਸ਼ਵ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧ ਵਿੱਚ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟ-01 (ਬੀ.ਐੱਲ.ਏ.-01) ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪ੍ਰਵਾਨਗੀ ਬਾਰੇ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਤਿਆਰ ਕੀਤੀ ਗਈ ਡਰਾਫਟ ਤਜਵੀਜ਼ 'ਤੇ ਵਿਚਾਰ-ਵਟਾਂਦਰੇ ਲਈ 6 ਜੁਲਾਈ 2026 ਨੂੰ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ ਦੌਰਾਨ ਪਾਰਟੀਆਂ ਦੀ ਸਹਿਮਤੀ ਪ੍ਰਾਪਤ ਹੋਣ ਉਪਰੰਤ ਇਹ ਤਜਵੀਜ਼ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਰਾਹੀਂ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਨੂੰ ਪ੍ਰਵਾਨਗੀ ਲਈ ਭੇਜੀ ਗਈ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ।ਉਨ੍ਹਾਂ ਦੱਸਿਆ ਕਿ ਪ੍ਰਵਾਨਗੀ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕਾ 87-ਫ਼ਰੀਦਕੋਟ ਵਿੱਚ 25, ਵਿਧਾਨ ਸਭਾ ਹਲਕਾ 88-ਕੋਟਕਪੂਰਾ ਵਿੱਚ 12 ਅਤੇ ਵਿਧਾਨ ਸਭਾ ਹਲਕਾ 89-ਜੈਤੋਂ ਵਿੱਚ 5 ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।ਵਧੀਕ ਜਿਲਾ ਚੋਣ ਅਫਸਰ ਕੇਸ਼ਵ ਗੋਇਲ ਨੇ ਦੱਸਿਆ ਕਿ 42 ਨਵੇਂ ਪੋਲਿੰਗ ਸਟੇਸ਼ਨਾਂ ਦੇ ਸ਼ਾਮਲ ਹੋਣ ਨਾਲ ਜ਼ਿਲ੍ਹੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 511 ਤੋਂ ਵਧ ਕੇ 553 ਹੋ ਗਈ ਹੈ। ਇਸ ਅਨੁਸਾਰ ਵਿਧਾਨ ਸਭਾ ਹਲਕਾ 87-ਫ਼ਰੀਦਕੋਟ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 185 ਤੋਂ ਵਧ ਕੇ 210, ਵਿਧਾਨ ਸਭਾ ਹਲਕਾ 88-ਕੋਟਕਪੂਰਾ ਵਿੱਚ 167 ਤੋਂ ਵਧ ਕੇ 179 ਅਤੇ ਵਿਧਾਨ ਸਭਾ ਹਲਕਾ 89-ਜੈਤੋਂ ਵਿੱਚ 159 ਤੋਂ ਵਧ ਕੇ 164 ਹੋ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande