ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ 'ਚ 39.40 ਲੱਖ ਰੁਪਏ ਦੇ ਸੁੰਦਰੀਕਰਨ ਪ੍ਰੋਜੈਕਟ ਦਾ ਕੀਤਾ ਉਦਘਾਟਨ
ਜ਼ੀਰਕਪੁਰ, 01 ਅਗਸਤ (ਹਿੰ.ਸ.)| ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵਾਰਡ ਨੰਬਰ 23 ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ 39.40 ਲੱਖ ਰੁਪਏ ਦੀ ਲਾਗਤ ਵਾਲੇ ਸੁੰਦਰੀਕਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਉਦਘਾਟਨ ਕਰਦੇ ਹੋਏ।


ਜ਼ੀਰਕਪੁਰ, 01 ਅਗਸਤ (ਹਿੰ.ਸ.)| ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵਾਰਡ ਨੰਬਰ 23 ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ 39.40 ਲੱਖ ਰੁਪਏ ਦੀ ਲਾਗਤ ਵਾਲੇ ਸੁੰਦਰੀਕਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਅਤੇ ਕਾਰਜਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਸਮੇਤ ਹੋਰ ਅਧਿਕਾਰੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

ਵਿਧਾਇਕ ਰੰਧਾਵਾ ਨੇ ਦੱਸਿਆ ਕਿ ਸਿੰਘਪੁਰਾ ਚੌਂਕ ਦਾ ਨਵੀਨੀਕਰਨ ਕਰਕੇ ਇਸ ਦਾ ਨਾਮ ਰਸਮੀ ਤੌਰ 'ਤੇ “ਸ਼ਹੀਦ ਉਧਮ ਸਿੰਘ ਚੌਂਕ” ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਚੌਂਕ ਤੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ਤੱਕ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤਹਿਤ ਸੜਕ ਦੇ ਦੋਵੇਂ ਪਾਸਿਆਂ ਹਰਿਆਲੀ, ਸਜਾਵਟੀ ਬੂਟੇ ਅਤੇ ਫੁੱਲ ਲਗਾਏ ਜਾਣਗੇ। ਇਲਾਕੇ ਦੀ ਸੁੰਦਰਤਾ ਵਧਾਉਣ ਦੇ ਨਾਲ-ਨਾਲ ਰਾਤ ਸਮੇਂ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਲਈ ਆਧੁਨਿਕ ਸਟ੍ਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ।

ਇਸ ਮੌਕੇ ਵਾਰਡ ਨੰਬਰ 23 ਦੇ ਕੌਂਸਲਰ ਗੁਰਦੀਪ ਸਿੰਘ ਕੰਬੋਜ, ਹੋਰ ਕੌਂਸਲਰ, ਪਾਰਟੀ ਆਗੂ, ਸਮਾਜ ਸੇਵੀ, ਮੁਹੱਲਾ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande