ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਤੇ ਅਪਰਾਧੀਆਂ ਖ਼ਿਲਾਫ਼ ਵੱਡੀ ਕਾਰਵਾਈ, ਜੁਲਾਈ ਮਹੀਨੇ ਦੌਰਾਨ 285 ਮੁਲਜ਼ਮ ਗ੍ਰਿਫ਼ਤਾਰ
ਮੋਗਾ, 01 ਅਗਸਤ (ਹਿੰ.ਸ.)| ਮੋਗਾ ਪੁਲਿਸ ਨੇ ਜੁਲਾਈ 2026 ਦੌਰਾਨ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈਆਂ ਵਿਸ਼ੇਸ਼ ਮੁਹਿੰਮਾਂ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 1 ਤੋਂ 31 ਜੁਲਾਈ ਤੱਕ ਜ਼ਿਲ੍ਹੇ ਵਿੱਚ ਕੁੱਲ 177 ਕੇਸ ਦਰਜ ਕਰਕੇ 285 ਮੁਲਜ਼ਮ
ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਤੇ ਅਪਰਾਧੀਆਂ ਖ਼ਿਲਾਫ਼ ਵੱਡੀ ਕਾਰਵਾਈ, ਜੁਲਾਈ ਮਹੀਨੇ ਦੌਰਾਨ 285 ਮੁਲਜ਼ਮ ਗ੍ਰਿਫ਼ਤਾਰ


ਮੋਗਾ, 01 ਅਗਸਤ (ਹਿੰ.ਸ.)|

ਮੋਗਾ ਪੁਲਿਸ ਨੇ ਜੁਲਾਈ 2026 ਦੌਰਾਨ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈਆਂ ਵਿਸ਼ੇਸ਼ ਮੁਹਿੰਮਾਂ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 1 ਤੋਂ 31 ਜੁਲਾਈ ਤੱਕ ਜ਼ਿਲ੍ਹੇ ਵਿੱਚ ਕੁੱਲ 177 ਕੇਸ ਦਰਜ ਕਰਕੇ 285 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਕਾਰਵਾਈ ਦੌਰਾਨ 4.308 ਕਿਲੋਗ੍ਰਾਮ ਹੈਰੋਇਨ, 60 ਕਿਲੋਗ੍ਰਾਮ ਚੂਰਾ-ਪੋਸਤ, 4,325 ਨਸ਼ੀਲੀਆਂ ਗੋਲੀਆਂ, 56,900 ਰੁਪਏ ਡਰੱਗ ਮਨੀ, ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਹਥਿਆਰ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 5 ਪਿਸਤੌਲ, 4 ਮੈਗਜ਼ੀਨ ਅਤੇ 52 ਜਿੰਦਾ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ।

ਐਸਐਸਪੀ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮਾਂ ਤਹਿਤ ਐਨਡੀਪੀਐਸ ਐਕਟ ਦੇ 163 ਮਾਮਲੇ ਦਰਜ ਕਰਕੇ 246 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ 9 ਕੇਸ ਦਰਜ ਕਰਕੇ 10 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ, ਜਦਕਿ ਆਰਮਜ਼ ਐਕਟ ਤਹਿਤ 5 ਮਾਮਲਿਆਂ ਵਿੱਚ 29 ਗ੍ਰਿਫ਼ਤਾਰੀਆਂ ਹੋਈਆਂ।

ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ 16 ਕੋਰਡਨ ਐਂਡ ਸਰਚ ਆਪ੍ਰੇਸ਼ਨ ਵੀ ਚਲਾਏ ਗਏ, ਜਿਨ੍ਹਾਂ ਦੌਰਾਨ 32 ਕੇਸ ਦਰਜ ਕਰਕੇ 47 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ 4 ਜੁਲਾਈ ਨੂੰ ਚਲਾਏ ਗਏ ਆਪ੍ਰੇਸ਼ਨ ਪ੍ਰਹਾਰ-3 ਤਹਿਤ 29 ਕੇਸ ਦਰਜ ਕਰਕੇ ਕਈ ਲੋੜੀਂਦੇ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਐਸਐਸਪੀ ਸਰਤਾਜ ਸਿੰਘ ਚਾਹਲ ਨੇ ਇਹ ਵੀ ਦੱਸਿਆ ਕਿ ਥਾਣਾ ਸਦਰ ਮੋਗਾ ਖੇਤਰ ਵਿੱਚ ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਧਮਾਕੇ ਦੇ ਮਾਮਲੇ ਨੂੰ ਵੀ ਪੁਲਿਸ ਨੇ ਸਫਲਤਾਪੂਰਵਕ ਸੁਲਝਾ ਲਿਆ ਹੈ। ਇਸ ਕੇਸ ਵਿੱਚ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਗਾ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ ਅਤੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜੁਲਾਈ ਮਹੀਨੇ ਦੌਰਾਨ 193 ਸੈਮੀਨਾਰ ਅਤੇ ਜਨ-ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਗਏ।

ਹਿੰਦੂਸਥਾਨ ਸਮਾਚਾਰ / GURSHARAN SINGH

 rajesh pande