ਚੰਡੀਗੜ੍ਹ ਤੇ ਪੰਜਾਬ 'ਚ 5 ਅਗਸਤ ਤੱਕ ਸਰਗਰਮ ਰਹੇਗਾ ਮਾਨਸੂਨ, ਕਈ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 01 ਅਗਸਤ (ਹਿੰ.ਸ.)| ਚੰਡੀਗੜ੍ਹ ਅਤੇ ਪੰਜਾਬ ਵਿੱਚ ਆਉਣ ਵਾਲੇ ਕੁਝ ਦਿਨਾਂ ਦੌਰਾਨ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦਾ ਦੌਰ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਦ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 01 ਅਗਸਤ (ਹਿੰ.ਸ.)| ਚੰਡੀਗੜ੍ਹ ਅਤੇ ਪੰਜਾਬ ਵਿੱਚ ਆਉਣ ਵਾਲੇ ਕੁਝ ਦਿਨਾਂ ਦੌਰਾਨ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦਾ ਦੌਰ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਹੈ। ਹਾਲਾਂਕਿ 6 ਅਗਸਤ ਤੋਂ ਮੀਂਹ ਦੀਆਂ ਗਤੀਵਿਧੀਆਂ ਵਿੱਚ ਕਮੀ ਆਉਣ ਦੇ ਸੰਕੇਤ ਹਨ। ਇਸ ਤੋਂ ਬਾਅਦ ਕੁਝ ਥਾਵਾਂ 'ਤੇ ਹਲਕਾ ਮੀਂਹ ਪੈ ਸਕਦਾ ਹੈ।ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਵੱਧ ਰਿਹਾ। ਉੱਥੇ ਹੀ ਘੱਟੋ-ਘੱਟ ਤਾਪਮਾਨ 26.0 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਘੱਟ ਹੈ। ਸ਼ਹਿਰ ਵਿੱਚ ਵੱਧ ਤੋਂ ਵੱਧ ਨਮੀ 79 ਫੀਸਦੀ ਅਤੇ ਘੱਟੋ-ਘੱਟ ਨਮੀ 57 ਫੀਸਦੀ ਦਰਜ ਕੀਤੀ ਗਈ।ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ 23 ਤੋਂ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।1 ਜੂਨ ਤੋਂ ਹੁਣ ਤੱਕ ਚੰਡੀਗੜ੍ਹ ਵਿੱਚ 337.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਕਰੀਬ 21.3 ਫੀਸਦੀ ਘੱਟ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੇ ਮੀਂਹ ਨਾਲ ਇਸ ਘਾਟ ਵਿੱਚ ਕੁਝ ਸੁਧਾਰ ਹੋਣ ਦੀ ਉਮੀਦ ਹੈ।ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਲੁਧਿਆਣਾ ਵਿੱਚ 24 ਡਿਗਰੀ ਸੈਲਸੀਅਸ ਦਰਜ ਹੋਇਆ।ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਦੀ ਗਰਜ-ਚਮਕ ਦੌਰਾਨ ਖੁੱਲ੍ਹੇ ਸਥਾਨਾਂ 'ਤੇ ਜਾਣ ਤੋਂ ਬਚਣ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ। ਲੋਕਾਂ ਨੂੰ ਜ਼ਰੂਰੀ ਹੋਣ 'ਤੇ ਹੀ ਯਾਤਰਾ ਕਰਨ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande