ਫ਼ਰੀਦਕੋਟ ’ਚ ਐਸਆਈਆਰ ਪ੍ਰਕਿਰਿਆ 100 ਫ਼ੀਸਦੀ ਮੁਕੰਮਲ, ਬੂਥ ਲੈਵਲ ਏਜੰਟਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ
ਫ਼ਰੀਦਕੋਟ, 01 ਅਗਸਤ (ਹਿੰ.ਸ.)| ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੇਸ਼ਵ ਗੋਇਲ, ਪੀ.ਸੀ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ਸਪੈਸ਼ਲ ਇੰਟੈਸਿਵ ਰਿਵੀਜ਼ਨ ਦੀ ਪ੍ਰਕਿਰਿਆ ਸਫਲਤਾਪੂਰ
ਬੂਥ ਲੈਵਲ ਏਜੰਟਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਕੇਸ਼ਵ ਗੋਇਲ।


ਫ਼ਰੀਦਕੋਟ, 01 ਅਗਸਤ (ਹਿੰ.ਸ.)| ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੇਸ਼ਵ ਗੋਇਲ, ਪੀ.ਸੀ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ਸਪੈਸ਼ਲ ਇੰਟੈਸਿਵ ਰਿਵੀਜ਼ਨ ਦੀ ਪ੍ਰਕਿਰਿਆ ਸਫਲਤਾਪੂਰਵਕ ਚਲਾਈ ਗਈ ਹੈ। ਇਸ ਤਹਿਤ ਵਿਧਾਨ ਸਭਾ ਚੋਣ ਹਲਕਾ 87-ਫ਼ਰੀਦਕੋਟ, 88-ਕੋਟਕਪੂਰਾ ਅਤੇ 89-ਜੈਤੋਂ (ਅ.ਜ.) ਵਿੱਚ ਇਨਿਊਮੀਰੇਸ਼ਨ ਫਾਰਮਾਂ ਦੀ ਵੰਡ, ਪ੍ਰਾਪਤੀ ਅਤੇ ਔਨਲਾਈਨ ਡਿਜੀਟਾਈਜ਼ੇਸ਼ਨ ਦਾ ਕੰਮ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.-01) ਨੇ ਅਹਿਮ ਭੂਮਿਕਾ ਨਿਭਾਈ। ਬੀ.ਐੱਲ.ਏਜ਼ ਨੇ ਆਪਣੇ-ਆਪਣੇ ਬੂਥਾਂ ਤੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਨਾਲ ਤਾਲਮੇਲ ਬਣਾ ਕੇ ਕੰਮ ਕੀਤਾ, ਜਿਸ ਸਦਕਾ ਜ਼ਿਲ੍ਹਾ 100 ਫ਼ੀਸਦੀ ਟੀਚਾ ਹਾਸਲ ਕਰਨ ਵਿੱਚ ਕਾਮਯਾਬ ਰਿਹਾ।ਉਹਨਾਂ ਦੱਸਿਆ ਕਿ ਬੀ.ਐੱਲ.ਏਜ਼ ਦੀ ਵਧੀਆ ਕਾਰਗੁਜ਼ਾਰੀ ਅਤੇ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸ਼ਲਾਘਾਯੋਗ ਯੋਗਦਾਨ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਰੀਦਕੋਟ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟ-01 ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਚੋਣ ਤਹਿਸੀਲਦਾਰ ਪੂਨਮ ਸਿੱਧੂ ਵੀ ਹਾਜ਼ਰ ਸਨ। ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ), ਇੰਡੀਅਨ ਨੈਸ਼ਨਲ ਕਾਂਗਰਸ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਏ.-01 ਅਤੇ ਬਹੁਜਨ ਸਮਾਜ ਪਾਰਟੀ ਦੇ ਦੋ ਬੀ.ਐੱਲ.ਏ.-01 ਨੂੰ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਬੂਥ ਲੈਵਲ ਏਜੰਟਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande