ਤਰਨਤਾਰਨ ਪੁਲਿਸ ਨੇ 1.234 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਕੀਤੇ ਕਾਬੂ
ਤਰਨਤਾਰਨ, 01 ਅਗਸਤ (ਹਿੰ.ਸ.)| ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਰਦਿਆਂ ਇੱਕ ਡਰੱਗ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ 234 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਡਰੱਗ ਮਨੀ,
ਤਰਨਤਾਰਨ ਪੁਲਿਸ ਨੇ 1.234 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਕੀਤੇ ਕਾਬੂ


ਤਰਨਤਾਰਨ, 01 ਅਗਸਤ (ਹਿੰ.ਸ.)| ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਰਦਿਆਂ ਇੱਕ ਡਰੱਗ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ 234 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਡਰੱਗ ਮਨੀ, ਇੱਕ ਥਾਰ ਗੱਡੀ ਅਤੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਹਨ।

ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਦੀ ਰਹਿਨੁਮਾਈ ਹੇਠ ਐਸਐਸਪੀ ਤਰਨਤਾਰਨ ਸੁਰਿੰਦਰ ਲਾਂਬਾ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਕੀਤੀ ਗਈ। ਇਸ ਮੁਹਿੰਮ ਲਈ ਡੀਐਸਪੀ (ਡੀ) ਰਿਪਤਪਨ ਸਿੰਘ ਅਤੇ ਡੀਐਸਪੀ ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ।

ਪੁਲਿਸ ਅਨੁਸਾਰ ਥਾਣਾ ਸਦਰ ਤਰਨਤਾਰਨ ਦੀ ਟੀਮ ਪਿੰਡ ਕੋਟ ਧਰਮਚੰਦ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਥਾਰ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਤੇਜ਼ ਰਫ਼ਤਾਰ ਕਾਰਨ ਗੱਡੀ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਵੜੀ, ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੌਜਵਾਨਾਂ ਨੂੰ ਘੇਰ ਕੇ ਕਾਬੂ ਕਰ ਲਿਆ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਲਵਜੀਤ ਸਿੰਘ ਉਰਫ਼ ਗੁਰੂ, ਜਸਪਾਲ ਸਿੰਘ ਉਰਫ਼ ਜੱਸ ਅਤੇ ਦੇਸ਼ਪ੍ਰਤਾਪ ਸਿੰਘ ਉਰਫ਼ ਵਿਸ਼ਾਲ, ਤਿੰਨੇ ਵਾਸੀ ਪਿੰਡ ਕੋਟ ਧਰਮਚੰਦ ਕਲਾਂ, ਵਜੋਂ ਹੋਈ ਹੈ। ਡੀਐਸਪੀ ਹਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹੈਰੋਇਨ, ਡਰੱਗ ਮਨੀ ਅਤੇ ਮੋਬਾਈਲ ਫੋਨ ਬਰਾਮਦ ਕੀਤੇ ਗਏ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਤਸਕਰੀ ਦੇ ਪਿੱਛੇ ਕੰਮ ਕਰ ਰਹੇ ਹੋਰ ਨੈੱਟਵਰਕ ਅਤੇ ਸਪਲਾਈ ਚੇਨ ਬਾਰੇ ਵੀ ਅਹਿਮ ਖੁਲਾਸੇ ਕੀਤੇ ਜਾ ਸਕਣ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande