ਅੰਮ੍ਰਿਤਸਰ ਵਿੱਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ, ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਲਿਆ ਫੈਸਲਾ
ਅੰਮ੍ਰਿਤਸਰ, 11 ਅਗਸਤ (ਹਿੰ.ਸ.)| ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ 11 ਅਗਸਤ ਨੂੰ ਪ੍ਰਸਤਾਵਿਤ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ, 2024
ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਜਾਣਕਾਰੀ ਦਿੰਦੇ ਹੋਏ।


ਐੱਸਐੱਸਪੀ ਅੰਮ੍ਰਿਤਸਰ ਕੰਵਲਪ੍ਰੀਤ ਸਿੰਘ ਚਾਹਲ ਜਾਣਕਾਰੀ ਦਿੰਦੇ ਹੋਏ।


ਅੰਮ੍ਰਿਤਸਰ, 11 ਅਗਸਤ (ਹਿੰ.ਸ.)| ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ 11 ਅਗਸਤ ਨੂੰ ਪ੍ਰਸਤਾਵਿਤ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ, 2024 ਵਿੱਚ ਹੋਈ ਓਲਾਵਰਖਾ ਨਾਲ ਹੋਏ ਨੁਕਸਾਨ ਦੀ ਭਰਪਾਈ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਦੁਪਹਿਰ 12 ਵਜੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ।ਮਾਹਲ ਨੇ ਦੱਸਿਆ ਕਿ ਇਸ ਸਬੰਧੀ ਡੀਆਈਜੀ, ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਸਨ। ਕਿਸਾਨਾਂ ਦੀ ਮੁੱਖ ਮੰਗ ਸੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਜਲਦ ਤੋਂ ਜਲਦ ਮੁਆਵਜ਼ੇ ਦੀ ਰਕਮ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਕਈ ਪ੍ਰਭਾਵਿਤ ਪਰਿਵਾਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।ਐੱਸਐੱਸਪੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਹੜ੍ਹ ਪੀੜਤਾਂ ਦੇ ਮੁਆਵਜ਼ੇ ਦੀ ਰਕਮ ਜਾਰੀ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਲ 2024 ਵਿੱਚ ਓਲਾਵਰਖਾ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਵੀ ਸਬੰਧਤ ਅਧਿਕਾਰੀ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਲੈ ਰਹੇ ਹਨ।ਮਾਹਲ ਨੇ ਕਿਹਾ ਕਿ ਇਨ੍ਹਾਂ ਦੋ ਮੁੱਖ ਮੰਗਾਂ ’ਤੇ ਸਰਕਾਰ ਵੱਲੋਂ ਸਹਿਮਤੀ ਜਤਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਨੂੰ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੱਧਰ ਦੀਆਂ ਹੋਰ ਮੰਗਾਂ ਸਬੰਧੀ ਖੇਤੀਬਾੜੀ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ।ਮਾਹਲ ਮੁਤਾਬਕ ਪ੍ਰਸਤਾਵਿਤ ਅੰਦੋਲਨ ਵਿੱਚ ਪੰਜਾਬ ਦੇ 13 ਤੋਂ 14 ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਅੰਮ੍ਰਿਤਸਰ ਪਹੁੰਚਣਾ ਸੀ। ਸਰਕਾਰ ਵੱਲੋਂ ਦੋ ਮੁੱਖ ਮੰਗਾਂ ’ਤੇ ਸਹਿਮਤੀ ਦੇਣ ਤੋਂ ਬਾਅਦ ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ, ਜਿਸ ਵਿੱਚ ਅੰਦੋਲਨ ਮੁਲਤਵੀ ਕਰਨ ’ਤੇ ਸਹਿਮਤੀ ਬਣੀ।ਇਸ ਸਬੰਧੀ ਐੱਸਐੱਸਪੀ ਅੰਮ੍ਰਿਤਸਰ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਕਿਸਾਨ ਆਗੂਆਂ ਨਾਲ ਡੀਆਈਜੀ, ਡਿਪਟੀ ਕਮਿਸ਼ਨਰ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਸੁਹਿਰਦ ਮਾਹੌਲ ਵਿੱਚ ਹੋਈ। ਕਿਸਾਨਾਂ ਦੀਆਂ ਮੰਗਾਂ ਸਬੰਧਤ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਲਿਖਤੀ ਰੂਪ ਵਿੱਚ ਭੇਜ ਦਿੱਤੀਆਂ ਗਈਆਂ ਹਨ।ਐੱਸਐੱਸਪੀ ਨੇ ਦੱਸਿਆ ਕਿ 15 ਅਗਸਤ ਤੋਂ ਬਾਅਦ ਮੁੜ ਮੀਟਿੰਗ ਕਰਕੇ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਵੱਡੀ ਗਿਣਤੀ ਵਿੱਚ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ, ਜਦਕਿ ਜਿਨ੍ਹਾਂ ਕਿਸਾਨਾਂ ਦਾ ਮੁਆਵਜ਼ਾ ਅਜੇ ਬਕਾਇਆ ਹੈ, ਉਨ੍ਹਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande