ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਲਹਿਰਾਉਣਗੇ ਕੌਮੀ ਝੰਡਾ
ਫਰੀਦਕੋਟ, 11 ਅਗਸਤ (ਹਿੰ.ਸ.)| 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਾਨਦਾਰ, ਸੁਚੱਜੇ ਅਤੇ ਯਾਦਗਾਰ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰ
ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ।


ਫਰੀਦਕੋਟ, 11 ਅਗਸਤ (ਹਿੰ.ਸ.)| 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਾਨਦਾਰ, ਸੁਚੱਜੇ ਅਤੇ ਯਾਦਗਾਰ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਮਾਗਮ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੌਮੀ ਤਿਉਹਾਰ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇ। ਉਨ੍ਹਾਂ ਸਮਾਗਮ ਵਾਲੇ ਸਥਾਨ ਦੀ ਸਫ਼ਾਈ, ਸਜਾਵਟ, ਪੀਣ ਵਾਲੇ ਪਾਣੀ, ਬਿਜਲੀ, ਸਿਹਤ ਸਹੂਲਤਾਂ, ਬੈਠਣ ਦੇ ਪ੍ਰਬੰਧ, ਆਵਾਜਾਈ ਅਤੇ ਪਾਰਕਿੰਗ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਮੀਟਿੰਗ ਦੌਰਾਨ ਸੁਤੰਤਰਤਾ ਦਿਵਸ ਸਮਾਗਮ ਵਿੱਚ ਹੋਣ ਵਾਲੀ ਪਰੇਡ, ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਬੰਧਤ ਵਿਭਾਗਾਂ ਨੂੰ ਰਿਹਰਸਲਾਂ ਅਤੇ ਹੋਰ ਤਿਆਰੀਆਂ ਨਿਰਧਾਰਤ ਸਮੇਂ ਅਨੁਸਾਰ ਪੂਰੀਆਂ ਕਰਨ ਲਈ ਕਿਹਾ ਗਿਆ।ਉਨ੍ਹਾਂ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਮੈਡੀਕਲ ਟੀਮਾਂ ਅਤੇ ਮੁੱਢਲੀ ਸਹਾਇਤਾ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਦਿਵਸ ਦੇਸ਼ ਦੀ ਆਜ਼ਾਦੀ, ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਕੌਮੀ ਏਕਤਾ ਦੀ ਯਾਦ ਦਿਵਾਉਣ ਵਾਲਾ ਮਹੱਤਵਪੂਰਨ ਤਿਉਹਾਰ ਹੈ। ਇਸ ਲਈ ਸਮਾਗਮ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।ਇਸ ਮੌਕੇ ਐੱਸ.ਡੀ.ਐੱਮ. ਫਰੀਦਕੋਟ ਪੁਨੀਤ ਸ਼ਰਮਾ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਜ਼ਿਲ੍ਹਾ ਸਿੱਖਿਆ ਅਫਸਰ ਅੰਜਨਾ ਕੌਂਸਲ, ਜਸਬੀਰ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande