ਜਲਾਲਾਬਾਦ ਵਿੱਚ ਐਸਟੀਐਫ ਨੇ 30 ਕਿਲੋ ਹੈਰੋਇਨ ਸਮੇਤ 3 ਨੌਜਵਾਨ ਕੀਤੇ ਗ੍ਰਿਫ਼ਤਾਰ
ਫਾਜ਼ਿਲਕਾ, 11 ਅਗਸਤ (ਹਿੰ.ਸ.)| ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਐਸਟੀਐਫ ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਬਰਾਮਦ ਨਸ਼
ਜਲਾਲਾਬਾਦ ਵਿੱਚ ਐਸਟੀਐਫ ਨੇ 30 ਕਿਲੋ ਹੈਰੋਇਨ ਸਮੇਤ 3 ਨੌਜਵਾਨ ਕੀਤੇ ਗ੍ਰਿਫ਼ਤਾਰ


ਫਾਜ਼ਿਲਕਾ, 11 ਅਗਸਤ (ਹਿੰ.ਸ.)| ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਐਸਟੀਐਫ ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਬਰਾਮਦ ਨਸ਼ੀਲੇ ਪਦਾਰਥ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।ਪੁਲਿਸ ਮੁਤਾਬਕ ਏਐਨਟੀਐਫ ਫਿਰੋਜ਼ਪੁਰ ਰੇਂਜ ਦੀ ਟੀਮ ਤੋਂ ਮਿਲੇ ਇਨਪੁਟ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ’ਤੇਐਸਟੀਐਫ ਟੀਮ ਨੇ ਜਲਾਲਾਬਾਦ-ਫਾਜ਼ਿਲਕਾ ਹਾਈਵੇ ’ਤੇ ਹਰਿਕ੍ਰਿਸ਼ਨ ਸਿਨੇਮਾ ਨੇੜੇ ਨਾਕਾਬੰਦੀ ਕਰਕੇ ਕਾਰਵਾਈ ਕੀਤੀ। ਇਸ ਦੌਰਾਨ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੰਸਪ੍ਰੀਤ, ਆਕਾਸ਼ ਸਿੰਘ ਅਤੇ ਅਨਮੋਲਪ੍ਰੀਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਦੋ ਮੁਲਜ਼ਮ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ, ਜਦਕਿ ਇੱਕ ਪਿੰਡ ਗੁਲਾਮ ਪਧਰਾ ਦਾ ਵਸਨੀਕ ਹੈ। ਤਿੰਨਾਂ ਦੀ ਉਮਰ ਕਰੀਬ 20 ਤੋਂ 25 ਸਾਲ ਦੱਸੀ ਜਾ ਰਹੀ ਹੈ।ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਅੱਗੇ ਕਿੱਥੇ ਕੀਤੀ ਜਾਣੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਦੇ ਪਿੱਛੇ ਨਸ਼ਾ ਤਸਕਰੀ ਦਾ ਵੱਡਾ ਨੈੱਟਵਰਕ ਹੋ ਸਕਦਾ ਹੈ, ਜਿਸ ਦੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਨ੍ਹਾਂ ਤੋਂ ਨਸ਼ੇ ਦੀ ਸਪਲਾਈ ਨਾਲ ਜੁੜੇ ਹੋਰ ਲੋਕਾਂ ਅਤੇ ਪੂਰੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾਵੇਗੀ।ਇਸ ਤੋਂ ਇਲਾਵਾ ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਹੈ ਜਾਂ ਨਹੀਂ। ਫਿਲਹਾਲ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦਗੀ ਤੋਂ ਬਾਅਦ ਐਸਟੀਐਫ ਅਤੇ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande