ਸਮਾਰਟ ਰਾਸ਼ਨ ਕਾਰਡ ਲਾਭਪਾਤਰੀ 4 ਮਹੀਨਿਆਂ ਦੀ ਬਣਦੀ ਕਣਕ ਡਿਪੂ ਤੋਂ ਪ੍ਰਾਪਤ ਕਰਨ: ਗੁਰਜੀਤ ਸਿੰਘ ਦਿਓਲ
ਫਰੀਦਕੋਟ, 11 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀਆਂ ਨੂੰ ਜੁਲਾਈ 2026 ਤੋਂ ਅਕਤੂਬਰ 2026 ਤੱਕ ਚਾਰ ਮਹੀਨਿਆਂ ਦੀ ਕਣਕ ਵੰਡੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫਰੀਦਕੋਟ ਗੁਰਜੀਤ ਸਿੰਘ ਦਿਓਲ ਨੇ ਜ਼ਿਲ
ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫਰੀਦਕੋਟ ਗੁਰਜੀਤ ਸਿੰਘ ਦਿਓਲ


ਫਰੀਦਕੋਟ, 11 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀਆਂ ਨੂੰ ਜੁਲਾਈ 2026 ਤੋਂ ਅਕਤੂਬਰ 2026 ਤੱਕ ਚਾਰ ਮਹੀਨਿਆਂ ਦੀ ਕਣਕ ਵੰਡੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫਰੀਦਕੋਟ ਗੁਰਜੀਤ ਸਿੰਘ ਦਿਓਲ ਨੇ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆਂ ਨੂੰ ਆਪਣੇ ਸਬੰਧਤ ਡਿਪੂ ਹੋਲਡਰ ਤੋਂ ਬਣਦੀ ਕਣਕ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਪ੍ਰਾਥਮਿਕਤਾ ਵਾਲੇ ਪਰਿਵਾਰਾਂ ਦੇ ਕਾਰਡ ਹੋਲਡਰਾਂ ਨੂੰ ਪ੍ਰਤੀ ਜੀਅ ਪ੍ਰਤੀ ਮਹੀਨਾ 20 ਕਿਲੋ ਕਣਕ ਦਿੱਤੀ ਜਾਵੇਗੀ, ਜਦਕਿ ਅੰਤਯੋਦਯ ਅੰਨਾ ਯੋਜਨਾ ਕਾਰਡ ਹੋਲਡਰਾਂ ਨੂੰ ਪ੍ਰਤੀ ਕਾਰਡ ਪ੍ਰਤੀ ਮਹੀਨਾ 35 ਕਿਲੋ ਕਣਕ ਮਿਲੇਗੀ।ਇਸ ਤਹਿਤ ਲਾਭਪਾਤਰੀ ਜੁਲਾਈ ਤੋਂ ਅਕਤੂਬਰ 2026 ਤੱਕ ਚਾਰ ਮਹੀਨਿਆਂ ਦੀ ਆਪਣੀ ਬਣਦੀ ਕਣਕ ਸਬੰਧਤ ਡਿਪੂ ਹੋਲਡਰ ਤੋਂ ਪ੍ਰਾਪਤ ਕਰ ਸਕਦੇ ਹਨ। ਵਿਭਾਗ ਵੱਲੋਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਰਾਸ਼ਨ ਕਾਰਡ ਅਨੁਸਾਰ ਮਿਲਣ ਵਾਲੀ ਕਣਕ ਸਮੇਂ ਸਿਰ ਪ੍ਰਾਪਤ ਕਰ ਲੈਣ।ਜ਼ਿਲ੍ਹਾ ਕੰਟਰੋਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਇਹ ਸਕੀਮ ਲਾਗੂ ਕੀਤੀ ਗਈ ਹੈ। ਕੋਈ ਵੀ ਯੋਗ ਲਾਭਪਾਤਰੀ ਕਣਕ ਦੀ ਸਹੂਲਤ ਤੋਂ ਵਾਂਝਾ ਨਾ ਰਹੇ, ਇਸ ਲਈ ਵਿਭਾਗ ਵੱਲੋਂ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਕਣਕ ਦੀ ਵੰਡ ਸਬੰਧੀ ਕੋਈ ਸ਼ਿਕਾਇਤ ਜਾਂ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਇਲਾਕੇ ਦੇ ਸਬੰਧਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਇੰਸਪੈਕਟਰ ਨਾਲ ਸੰਪਰਕ ਕਰ ਸਕਦਾ ਹੈ। ਪ੍ਰਾਪਤ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਦਿਆਂ ਨਿਪਟਾਰਾ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande