ਸੁਖਬੀਰ ਬਾਦਲ ’ਤੇ ਹਮਲਾ ਮੰਦਭਾਗਾ, ਹਿੰਸਾ ਲਈ ਕੋਈ ਥਾਂ ਨਹੀਂ: ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 13 ਅਗਸਤ (ਹਿੰ.ਸ.)| ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਢਿੱਲੋਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਸੁਖਬੀਰ ਬਾਦਲ ਦੀ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 13 ਅਗਸਤ (ਹਿੰ.ਸ.)| ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਢਿੱਲੋਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਸੁਖਬੀਰ ਬਾਦਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।ਕੇਵਲ ਸਿੰਘ ਢਿੱਲੋਂ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਉਹ ਸੁਖਬੀਰ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਡੂੰਘੇ ਤੌਰ ’ਤੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਹਿੰਸਾ ਲਈ ਕਿਤੇ ਵੀ ਕੋਈ ਥਾਂ ਨਹੀਂ ਹੈ ਅਤੇ ਖ਼ਾਸ ਕਰਕੇ ਪਵਿੱਤਰ ਤਖ਼ਤ ਸਾਹਿਬਾਨ ਦੀ ਧਰਤੀ ’ਤੇ ਅਜਿਹੀ ਘਟਨਾ ਬੇਹੱਦ ਦੁਖਦਾਈ ਹੈ।ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਸ਼ਾਂਤੀ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ। ਅਜਿਹੇ ਪਵਿੱਤਰ ਅਸਥਾਨ ’ਤੇ ਹਿੰਸਾ ਦੀ ਘਟਨਾ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਮੁਤਾਬਕ ਸੁਖਬੀਰ ਸਿੰਘ ਬਾਦਲ ’ਤੇ ਇੱਕ ਵਿਅਕਤੀ ਨੇ ਚਾਕੂ ਨਾਲ ਹਮਲਾ ਕੀਤਾ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਢਿੱਲੋਂ ਨੇ ਸੁਖਬੀਰ ਬਾਦਲ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਿਆਂ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande