
ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾਸਮੂਹ ਜ਼ਿਲ੍ਹਾ ਵਾਸੀਆਂ ਨੂੰ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾਅੰਮ੍ਰਿਤਸਰ, 16 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਵਿਸ਼ੇਸ਼ ਤੌਰ `ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਰਾਜ ਪੱਧਰੀ ਸਮਾਗਮ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਗੋਲਬਾਗ ਵਿਖੇ ਹੋਵੇਗਾ।ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਦੀ ਸਰਪ੍ਰਸਤ ਬੀਬੀ ਲਕਸ਼ਮੀ ਕਾਂਤਾ ਚਾਵਲਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 17 ਅਗਸਤ ਨੂੰ ਸਵੇਰੇ 10:00 ਵਜੇ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਵਿਧਾਇਕ ਸਾਹਿਬਾਨ ਅਤੇ ਹੋਰ ਸਮਾਜਿਕ ਤੇ ਧਾਰਮਿਕ ਹਸਤੀਆਂ ਵੀ ਸ਼ਾਮਲ ਹੇ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਤੇ ਅਧਾਰਤ ਗੀਤ ਵੀ ਗਾਏ ਜਾਣਗੇ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੀ ਜੀਵਨੀ `ਤੇ ਇਕ ਨਾਟਕ ਵੀ ਖੇਡਿਆ ਜਾਵੇਗਾ।ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯਾਦਗਾਰੀ ਸਮਾਰਕ ਦੇ ਆਲੇ ਦੁਆਲੇ ਸਾਫ ਸਫਾਈ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ 17 ਅਗਸਤ ਨੂੰ ਸਵੇਰੇ 10:00 ਵਜੇ ਗੋਲ ਬਾਗ ਸਥਿਤ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਵਿਖੇ ਪਹੁੰਚ ਕੇ ਮਾਹਨ ਦੇਸ਼ ਭਗਤ ਨੂੰ ਆਪਣਾ ਸਤਿਕਾਰ ਭੇਟ ਕਰਨ। ਇਸ ਮੌਕੇ ਉਨ੍ਹਾਂ ਇਸ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਯੋਗਦਾਨ ਦੇਣ ਲਈ ਸ਼ਹੀਦ ਮਦਨ ਲਾਲ ਢੀਂਗਰਾ ਯਾਦਾਗਰੀ ਸਮਾਰਕ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ।ਇਸ ਮੀਟਿੰਗ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਯਾਦਾਗਰੀ ਸਮਾਰਕ ਦੇ ਪ੍ਰਧਾਨ ਡਾ: ਰਾਕੇਸ਼ ਸ਼ਰਮਾ, ਮਾਲਾ ਚਾਵਲਾ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੋਰ,ਐਸ ਪੀ ਸਿਟੀ ਵਿਸ਼ਾਲਜੀਤ ਸਿੰਘ, ਏ.ਸੀ.ਪੀ ਸੁਰਿੰਦਰ ਕੁਮਾਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH