ਅੰਮ੍ਰਿਤਸਰ ਪੁਲਿਸ ਨੇ ਨਾਕਾਮ ਕੀਤੀ ਅੱਤਵਾਦੀ ਸਾਜ਼ਿਸ਼, ਆਈਈਡੀ ਬਰਾਮਦ
ਅੰਮ੍ਰਿਤਸਰ, 16 ਅਗਸਤ (ਹਿੰ.ਸ.)| ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪੁਲਿਸ ਸਥਾਪਨਾ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 690 ਗ੍ਰਾਮ ਵਜ਼ਨ ਵਾਲਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਬਰਾਮਦ ਕੀਤਾ ਹੈ। ਪੁਲਿਸ ਨੇ ਆਈਈਡੀ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ
ਅੰਮ੍ਰਿਤਸਰ ਪੁਲਿਸ ਵੱਲੋਂ  ਬਰਾਮਦ ਕੀਤੀ ਗਈ ਆਈਈਡੀ।


ਅੰਮ੍ਰਿਤਸਰ, 16 ਅਗਸਤ (ਹਿੰ.ਸ.)| ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪੁਲਿਸ ਸਥਾਪਨਾ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 690 ਗ੍ਰਾਮ ਵਜ਼ਨ ਵਾਲਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਬਰਾਮਦ ਕੀਤਾ ਹੈ। ਪੁਲਿਸ ਨੇ ਆਈਈਡੀ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਕਬਜ਼ੇ ਵਿੱਚ ਲਿਆ ਹੈ।ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਵਿਸਫੋਟਕ ਸਮੱਗਰੀ ਰਾਹੀਂ ਕਿਸੇ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਗਈ ਸੀ। ਪੁਲਿਸ ਨੇ ਸਮੇਂ ਸਿਰ ਇਸ ਸਾਜ਼ਿਸ਼ ਦਾ ਪਤਾ ਲਗਾ ਕੇ ਸੰਭਾਵਿਤ ਖ਼ਤਰੇ ਨੂੰ ਟਾਲ ਦਿੱਤਾ। ਆਈਈਡੀ ਅਤੇ ਹੋਰ ਵਿਸਫੋਟਕ ਸਮੱਗਰੀ ਮਿਲਣ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਪ੍ਰੋਟੋਕੋਲ ਤਹਿਤ ਪੂਰੇ ਇਲਾਕੇ ਨੂੰ ਸੁਰੱਖਿਅਤ ਕਰ ਲਿਆ। ਇਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਬੁਲਾਇਆ ਗਿਆ।ਬੰਬ ਨਿਰੋਧਕ ਦਸਤੇ ਨੇ ਨਿਰਧਾਰਤ ਸੁਰੱਖਿਆ ਪ੍ਰਕਿਰਿਆਵਾਂ ਦੀ ਪਾਲਣਾ ਕਰਦਿਆਂ ਵਿਸਫੋਟਕ ਸਮੱਗਰੀ ਨੂੰ ਸੁਰੱਖਿਅਤ ਢੰਗ ਨਾਲ ਨਿਸ਼ਕ੍ਰਿਆ ਕਰ ਦਿੱਤਾ। ਇਸ ਕਾਰਵਾਈ ਨਾਲ ਪੁਲਿਸ ਸਥਾਪਨਾ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਹੋਣ ਵਾਲੇ ਸੰਭਾਵਿਤ ਨੁਕਸਾਨ ਨੂੰ ਟਾਲ ਦਿੱਤਾ ਗਿਆ।ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਕਾਰਵਾਈ ਨੂੰ ਦੇਸ਼ ਵਿਰੋਧੀ ਤੱਤਾਂ ਦੀ ਕਥਿਤ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਨ ਵਿੱਚ ਅਹਿਮ ਸਫਲਤਾ ਦੱਸਿਆ ਹੈ। ਹੁਣ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਸ ਸਾਜ਼ਿਸ਼ ਦੇ ਪਿੱਛੇ ਕਿਹੜੇ ਲੋਕ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਕਿਸ ਪੱਧਰ ’ਤੇ ਮਦਦ ਜਾਂ ਸਹਾਇਤਾ ਮਿਲ ਰਹੀ ਸੀ।ਮਾਮਲੇ ਸਬੰਧੀ ਸਬੰਧਤ ਥਾਣੇ ਵਿੱਚ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਸਾਜ਼ਿਸ਼ ਨਾਲ ਜੁੜੇ ਲੋਕਾਂ ਦੀ ਪਛਾਣ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਨੈੱਟਵਰਕ ਅਤੇ ਸੰਭਾਵਿਤ ਸਹਿਯੋਗੀਆਂ ਬਾਰੇ ਵੀ ਜਾਣਕਾਰੀ ਇਕੱਠੀ ਕਰ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande