ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਚਾਰ ਵੈਨ ਮਲੋਟ ਦੇ ਪਿੰਡਾਂ ’ਚ ਪਹੁੰਚੀ
ਮਲੋਟ, 16 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਬਾਮ, ਭੰਗਚੜੀ, ਲੱਕੜਵਾਲਾ ਅਤੇ ਚੱਕ ਤਾਮਕੋਟ ਵਿਖੇ ਪਹੁੰਚੀ। ਇਸ ਦੌਰਾਨ ਪਿੰਡ ਵਾਸੀ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜੀ ਦੇਖਦੇ ਹੋਏ ਪਿੰਡ ਵਾਸੀ।


ਮਲੋਟ, 16 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਬਾਮ, ਭੰਗਚੜੀ, ਲੱਕੜਵਾਲਾ ਅਤੇ ਚੱਕ ਤਾਮਕੋਟ ਵਿਖੇ ਪਹੁੰਚੀ। ਇਸ ਦੌਰਾਨ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਜਾਤ-ਪਾਤ ਤੇ ਉੱਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।

ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਫ਼ਿਲਮ ਵਿੱਚ ਮਨੁੱਖਤਾ ਦੀ ਭਲਾਈ, ਬਰਾਬਰੀ, ਭਾਈਚਾਰੇ ਅਤੇ ਸਮਾਜਿਕ ਏਕਤਾ ਸਬੰਧੀ ਗੁਰੂ ਸਾਹਿਬ ਦੇ ਮਹਾਨ ਸੰਦੇਸ਼ ਨੂੰ ਉਜਾਗਰ ਕੀਤਾ ਗਿਆ।

ਪਿੰਡਾਂ ਵਿੱਚ ਸੰਗਤ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ। ਇਸ ਮੌਕੇ ਹਾਜ਼ਰ ਲੋਕਾਂ ਨੇ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਵੀ ਲਿਆ। ਪੰਜਾਬ ਸਰਕਾਰ ਦੀ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਬਰਾਬਰੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande