

ਗੁਰੂ ਹਰਿਸਹਾਏ ਰੈਲੀ ’ਚ ਹਰਸਿਮਰਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਦਾ ਕੀਤਾ ਜ਼ਿਕਰ, ਕਿਹਾ ਸੁਖਬੀਰ ਬਾਦਲ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਕੇ ਨਿਤਰਨਗੇਗੁਰੂ ਹਰਿਸਹਾਏ, 16 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਦੋਵੇਂ ਹਮਲਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਣ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਡੂੰਘੀ ਸਾਜ਼ਿਸ਼ ਦੀ ਜਾਂਚ ਹੋਣੀ ਚਾਹੀਦੀ ਹੈ।ਹਰਸਿਮਰਤ ਕੌਰ ਬਾਦਲ ਨੇ ਅੱਜ ‘ਪੰਜਾਬ ਬਚਾਓ ਮੁਹਿੰਮ’ ਦੇ ਦੂਜੇ ਪੜਾਅ ਤਹਿਤ ਗੁਰੂ ਹਰਿਸਹਾਏ ਵਿੱਚ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਜ਼ਖ਼ਮੀ ਬਾਂਹ ਦੀਆਂ ਤਸਵੀਰਾਂ ਵੀ ਦਿਖਾਈਆਂ। ਉਨ੍ਹਾਂ ਦੱਸਿਆ ਕਿ ਹਮਲੇ ਤੋਂ ਬਾਅਦ ਸਰਜਰੀ ਦੌਰਾਨ 150 ਤੋਂ ਵੱਧ ਟਾਂਕੇ ਲਗਾਏ ਗਏ ਹਨ। ਉਨ੍ਹਾਂ ਮੁਤਾਬਕ ਹਮਲੇ ਵਿੱਚ ਵਰਤੀ ਗਈ ਕਿਰਚ ਬਹੁਤ ਤਿੱਖੀ ਅਤੇ ਲਗਭਗ ਡੇਢ ਫੁੱਟ ਲੰਬੀ ਸੀ, ਜੋ ਬਾਂਹ ਦੇ ਆਰ-ਪਾਰ ਹੋ ਗਈ।ਹਰਸਿਮਰਤ ਨੇ ਕਿਹਾ ਕਿ 4 ਦਸੰਬਰ 2024 ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਏ ਹਮਲੇ ਅਤੇ ਨਾਂਦੇੜ ਸਾਹਿਬ ਵਿੱਚ ਹੋਏ ਹਮਲੇ ਨੂੰ ਸਿਰਫ਼ ਇਕੱਲੀਆਂ ਘਟਨਾਵਾਂ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਦੋਵਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਹਮਲਿਆਂ ਪਿੱਛੇ ਮੌਜੂਦ ਲੋਕਾਂ ਅਤੇ ਸਾਜ਼ਿਸ਼ ਦਾ ਪਤਾ ਲਗਾਉਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਹਰਸਿਮਰਤ ਨੇ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਹਸਪਤਾਲ ਤੋਂ ਛੁੱਟੀ ਲੈ ਕੇ ਚੜ੍ਹਦੀ ਕਲਾ ਵਿੱਚ ਹਨ ਅਤੇ ਉਹ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਨਾਲ ਲੋਕਾਂ ਵਿਚਕਾਰ ਆਉਣਗੇ।ਰੈਲੀ ਦੌਰਾਨ ਉਨ੍ਹਾਂ ਪੰਜਾਬੀਆਂ ਨੂੰ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਰੋਤਾਂ ਅਤੇ ਖ਼ਜ਼ਾਨੇ ਦੀ ਵਰਤੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਤਰਜੀਹ ਦੇਣ, ਸੂਬੇ ਦੇ ਦਰਿਆਈ ਪਾਣੀਆਂ ਅਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਦੀ ਰੱਖਿਆ ਕਰਨ ਦੀ ਗੱਲ ਵੀ ਕੀਤੀ।ਹਰਸਿਮਰਤ ਨੇ ਲੋਕਾਂ ਨੂੰ ਧਰਮ ਦੀ ਆੜ ਵਿੱਚ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਅਕਾਲੀ ਦਲ ਦੀ ਮੁੱਖ ਨੀਤੀ ਰਹੇਗੀ।ਇਸ ਮੌਕੇ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ ਅਤੇ ਸਥਾਨਕ ਮਸਲਿਆਂ ਨੂੰ ਉਜਾਗਰ ਕੀਤਾ। ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਨਵੇਂ ਸੀਵਰੇਜ ਸਿਸਟਮ, ਕਿਸਾਨਾਂ ਦੇ ਮਾਲਕੀ ਹੱਕਾਂ, ਗਰਲਜ਼ ਕਾਲਜ ਅਤੇ ਹਸਪਤਾਲ ਦੀਆਂ ਮੰਗਾਂ ਰੱਖੀਆਂ।
ਹਿੰਦੂਸਥਾਨ ਸਮਾਚਾਰ / GURSHARAN SINGH