ਮੋਗਾ-ਅਜੀਤਵਾਲ ਰੇਲਵੇ ਸਟੇਸ਼ਨ ਨੇੜੇ ਝਾੜੀਆਂ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਮੋਗਾ, 17 ਅਗਸਤ (ਹਿੰ.ਸ.)| ਮੋਗਾ-ਅਜੀਤਵਾਲ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ਨਾਲ ਲੱਗੀਆਂ ਝਾੜੀਆਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤ
ਮੋਗਾ-ਅਜੀਤਵਾਲ ਰੇਲਵੇ ਸਟੇਸ਼ਨ ਨੇੜੇ ਝਾੜੀਆਂ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ


ਮੋਗਾ, 17 ਅਗਸਤ (ਹਿੰ.ਸ.)| ਮੋਗਾ-ਅਜੀਤਵਾਲ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ਨਾਲ ਲੱਗੀਆਂ ਝਾੜੀਆਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਪੁਲਿਸ ਮੁਤਾਬਕ ਲਾਸ਼ ਕਰੀਬ 3 ਤੋਂ 4 ਦਿਨ ਪੁਰਾਣੀ ਦੱਸੀ ਜਾ ਰਹੀ ਹੈ ਅਤੇ ਕਾਫ਼ੀ ਗਲੀ-ਸੜੀ ਹਾਲਤ ਵਿੱਚ ਸੀ। ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਵਿੱਚ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ, ਪਰ ਮ੍ਰਿਤਕ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।ਮ੍ਰਿਤਕ ਦੀ ਪਛਾਣ ਲਈ ਪੁਲਿਸ ਨੇ ਉਸ ਦੇ ਪਹਿਰਾਵੇ ਦਾ ਵੇਰਵਾ ਜਾਰੀ ਕੀਤਾ ਹੈ। ਮ੍ਰਿਤਕ ਨੇ ਕਾਲੇ ਰੰਗ ਦੀ ਫੁੱਲ ਬਾਂਹਾਂ ਵਾਲੀ ਟੀ-ਸ਼ਰਟ, ਨੀਲੇ ਰੰਗ ਦੀ ਜੀਨਸ, ਭੂਰੇ ਰੰਗ ਦਾ ਅੰਡਰਵੀਅਰ ਅਤੇ ਕਾਲੇ ਰੰਗ ਦੇ ਜੁੱਤੇ ਪਹਿਨੇ ਹੋਏ ਸਨ। ਪੁਲਿਸ ਇਨ੍ਹਾਂ ਵੇਰਵਿਆਂ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਰੇਲਵੇ ਪੁਲਿਸ ਨੇ ਲਾਸ਼ ਨੂੰ ਪਛਾਣ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਲਈ ਸਿਵਲ ਹਸਪਤਾਲ ਮੋਗਾ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰੱਖਵਾਇਆ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਥਾਣਿਆਂ ਨੂੰ ਵੀ ਸੂਚਿਤ ਕਰਕੇ ਲਾਪਤਾ ਵਿਅਕਤੀਆਂ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।ਰੇਲਵੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਦਾ ਪਰਿਵਾਰਕ ਮੈਂਬਰ ਜਾਂ ਜਾਣਕਾਰ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੈ ਅਤੇ ਉਸ ਦਾ ਹੁਲਿਆ ਮ੍ਰਿਤਕ ਦੇ ਦਿੱਤੇ ਵੇਰਵੇ ਨਾਲ ਮਿਲਦਾ ਹੈ ਤਾਂ ਤੁਰੰਤ ਰੇਲਵੇ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਪੁਲਿਸ ਅਨੁਸਾਰ ਪਛਾਣ ਹੋਣ ਤੋਂ ਬਾਅਦ ਹੀ ਲਾਸ਼ ਵਾਰਸਾਂ ਨੂੰ ਸੌਂਪਣ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande