ਪੰਜਾਬ ਦੇ ਜੇਲ੍ਹ ਮੰਤਰੀ ਵੱਲੋਂ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ
ਅੰਮ੍ਰਿਤਸਰ, 18 ਅਗਸਤ (ਹਿੰ.ਸ.)| ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੇਲ੍ਹਾਂ ਬਾਰੇ ਮੰਤਰੀ ਡਾ.
ਕੈਦੀਆਂ ਦੇ ਵਾਰਡ ਦਾ ਉਦਘਾਟਨ ਕਰਦੇ ਹੋਏ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ।


ਅੰਮ੍ਰਿਤਸਰ, 18 ਅਗਸਤ (ਹਿੰ.ਸ.)| ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ 30 ਬਿਸਤਰਿਆਂ ਵਾਲਾ ਇਹ ਵਾਰਡ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਿਹਤਰ, ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵੱਲ ਪੰਜਾਬ ਸਰਕਾਰ ਦਾ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕੈਦੀ ਵੀ ਸਮਾਜ ਦਾ ਹਿੱਸਾ ਹਨ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਾਰਡ ਵਿੱਚ ਕੈਦੀਆਂ ਅਤੇ ਬੰਦੀਆਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਲਾਜ ਦੌਰਾਨ ਮਰੀਜ਼ਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕੈਦੀਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਸਬੰਧੀ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਨੇ ਨਵੇਂ ਬਣੇ ਵਾਰਡ ਦਾ ਦੌਰਾ ਕਰਕੇ ਉੱਥੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੈਦੀਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਮੇਂ ਮਿਆਰ, ਸਫ਼ਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਨਗਰ ਨਿਗਮ ਅੰਮ੍ਰਿਤਸਰ ਦੇ ਵਧੀਕ ਕਮਿਸ਼ਨਰ ਜੈ ਇੰਦਰ ਸਿੰਘ, ਮੈਡੀਕਲ ਸੁਪਰਡੈਂਟ, ਜੀ.ਐੱਨ.ਡੀ.ਐੱਚ. ਡਾ. ਕਰਮਜੀਤ ਸਿੰਘ, ਆਫੀਸ਼ੀਏਟਿੰਗ ਡਾਇਰੈਕਟਰ ਪ੍ਰਿੰਸੀਪਲ ਡਾ. ਮ੍ਰਿਦੁ ਗੁਪਤਾ, ਡਿਪਟੀ ਮੈਡੀਕਲ ਸੁਪਰਡੈਂਟ, ਜੀ.ਐੱਨ.ਡੀ.ਐੱਚ. ਡਾ. ਆਈ.ਪੀ.ਐੱਸ. ਗਰੋਵਰ, ਜੇਲ੍ਹ ਸੁਪਰਡੈਂਟ ਰਾਜੀਵ, ਡੀ.ਆਈ.ਜੀ. ਮਾਨ, ਆਈ.ਪੀ.ਐੱਸ., ਡਿਪਟੀ ਸੁਪਰਡੈਂਟ ਜੇਲ੍ਹ ਨਵਿੰਦਰ ਸਿੰਘ, ਡਾ. ਨੀਰੂ ਅੱਤਰੀ, ਪ੍ਰੋਫੈਸਰ ਅਤੇ ਮੁਖੀ, ਮਨੋਚਿਕਿਤਸਾ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ, ਕਮਲਦੀਪ ਸਿੰਘ ਅਤੇ ਮਨਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਸਟਾਫ ਹਾਜ਼ਰ ਸਨ।ਇਸ ਤੋਂ ਬਾਅਦ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਵੀ ਕੀਤਾ ਗਿਆ ਅਤੇ ਉਥੇ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲ-ਬਾਤ ਕਰਕੇ ਜੇਲ੍ਹ ਪ੍ਰਬੰਧਾਂ ਬਾਰੇ ਫੀਡਬੈਕ ਵੀ ਹਾਸਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande