ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ
ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ਅੰਮ੍ਰਿਤਸਰ, 18 ਅਗਸਤ (ਹਿੰ.ਸ.)| ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੰਮ੍ਰਿਤਸਰ ਸਥਿਤ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵਿਭਾਗ ਦੇ ਹ
ਚੈਕਿੰਗ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ।


ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ਅੰਮ੍ਰਿਤਸਰ, 18 ਅਗਸਤ (ਹਿੰ.ਸ.)| ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੰਮ੍ਰਿਤਸਰ ਸਥਿਤ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵਿਭਾਗ ਦੇ ਹਾਜ਼ਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਸਿਰਫ਼ ਦਫ਼ਤਰੀ ਪੱਧਰ ’ਤੇ ਹੀ ਨਹੀਂ, ਸਗੋਂ ਖੁਦ ਮੌਕੇ ’ਤੇ ਜਾ ਕੇ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਉਣ।ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਜੇਕਰ ਕੋਈ ਠੇਕੇਦਾਰ ਨਿਰਧਾਰਤ ਸਮੇਂ ਅੰਦਰ ਆਪਣਾ ਕੰਮ ਮੁਕੰਮਲ ਨਹੀਂ ਕਰਦਾ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਸਮੇਂ ਸਿਰ ਮੁਕੰਮਲੀ ਲਈ ਅਧਿਕਾਰੀ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ।ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ, ਗੁਣਵੱਤਾ ਭਰਪੂਰ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande