ਰੈੱਡ ਕਰਾਸ ਪਟਿਆਲਾ ਨੇ ਨਸ਼ਾ ਮੁੜ ਵਸੇਬਾ ਕੇਂਦਰ ’ਚ 100 ਤੋਂ ਵੱਧ ਬੂਟੇ ਲਗਾਏ
ਪਟਿਆਲਾ, 18 ਅਗਸਤ (ਹਿੰ.ਸ.)| ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਪਟਿਆਲਾ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇੰਡੀਅਨ ਰੈੱਡ ਕਰਾਸ ਸੁਸਾਇਟੀ ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਦੇ ਸਕੱਤਰ ਅ
ਬੂਟੇ ਲਗਾਉਂਦੇ ਹੋਏ ਰਾਜਦੀਪ ਸਿੰਘ ਗਿੱਲ, ਅਮਰਜੋਤ ਸਿੰਘ ਗਿੱਲ, ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਹੋਰ।


ਪਟਿਆਲਾ, 18 ਅਗਸਤ (ਹਿੰ.ਸ.)| ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਪਟਿਆਲਾ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇੰਡੀਅਨ ਰੈੱਡ ਕਰਾਸ ਸੁਸਾਇਟੀ ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਦੇ ਸਕੱਤਰ ਅਤੇ ਸਾਬਕਾ ਆਈ.ਏ.ਐੱਸ. ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈ ਇਸ ਮੁਹਿੰਮ ਵਿੱਚ 100 ਤੋਂ ਵੱਧ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।

ਇਹ ਉਪਰਾਲਾ ਸਿਵਲ ਸਰਵਿਸਿਜ਼ ਵੈਟਰਨ ਐਸੋਸੀਏਸ਼ਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ, ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਕੀਤਾ ਗਿਆ। ਸਮਾਗਮ ਵਿੱਚ ਰਿਟਾਇਰਡ ਡੀਜੀਪੀ ਪੰਜਾਬ ਰਾਜਦੀਪ ਸਿੰਘ ਗਿੱਲ ਅਤੇ ਰਿਟਾਇਰਡ ਡੀਜੀਪੀ ਰਾਜਸਥਾਨ ਅਮਰਜੋਤ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਪਰਮਜੀਤ ਸਿੰਘ ਅਤੇ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।

ਸਮਾਗਮ ਦਾ ਉਦਘਾਟਨ ਰਿਟਾਇਰਡ ਆਈ.ਜੀ. ਪਰਮਜੀਤ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕੀਤਾ। ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਦੀ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਾਬਕਾ ਡੀਜੀਪੀ ਰਾਜਦੀਪ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਸਮਾਜ ਦੀਆਂ ਵੱਡੀਆਂ ਬੁਰਾਈਆਂ ਵਿੱਚੋਂ ਇੱਕ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਸਾਂਝੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਦਾ ਮੁੜ ਵਸੇਬਾ ਕੇਂਦਰ ਨਸ਼ਾ ਪੀੜਤਾਂ ਨੂੰ ਨਵੀਂ ਜ਼ਿੰਦਗੀ ਦੇਣ ਲਈ ਸ਼ਲਾਘਾਯੋਗ ਕੰਮ ਕਰ ਰਿਹਾ ਹੈ। ਉਨ੍ਹਾਂ ਅਨੁਸਾਰ ਬੂਟੇ ਲਗਾਉਣ ਦੀ ਮੁਹਿੰਮ ਵਾਤਾਵਰਨ ਲਈ ਲਾਹੇਵੰਦ ਹੋਣ ਦੇ ਨਾਲ ਇਲਾਜ ਅਧੀਨ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਵੱਲ ਵੀ ਪ੍ਰੇਰਿਤ ਕਰੇਗੀ।

ਅਮਰਜੋਤ ਸਿੰਘ ਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਇੱਕ ਬੂਟੇ ਦੀ ਸੰਭਾਲ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਨਸ਼ੇ ਵਿੱਚ ਫਸੇ ਨੌਜਵਾਨਾਂ ਨੂੰ ਵੀ ਪਿਆਰ, ਸਹਿਯੋਗ ਅਤੇ ਸਹੀ ਮਾਰਗਦਰਸ਼ਨ ਦੀ ਲੋੜ ਹੁੰਦੀ ਹੈ। ਜ਼ਿਲ੍ਹਾ ਸੈਸ਼ਨ ਜੱਜ ਪਰਮਜੀਤ ਸਿੰਘ ਨੇ ਨਸ਼ਾ ਮੁਕਤੀ ਅਤੇ ਵਾਤਾਵਰਨ ਸੁਰੱਖਿਆ ਨੂੰ ਜੋੜਨ ਵਾਲੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਦੇ ਨਾਲ-ਨਾਲ ਸਮਾਜ ਭਲਾਈ ਦੇ ਕਈ ਕਾਰਜ ਕੀਤੇ ਜਾ ਰਹੇ ਹਨ। ਵਰਿੰਦਰ ਸਿੰਘ ਟਿਵਾਣਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੂਟਿਆਂ ਦੀ ਸੰਭਾਲ ਦਾ ਪ੍ਰਣ ਵੀ ਲਿਆ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande