ਫਾਜ਼ਿਲਕਾ ਦੇ ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਤੇ ਉਦਘਾਟਨ
ਫਾਜ਼ਿਲਕਾ, 19 ਅਗਸਤ (ਹਿੰ.ਸ.)| ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲੀ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਕਾਸ ਕਾਰਜ ਦਾ ਉਦਘਾਟਨ ਕਰਦੇ ਹੋਏ।


ਫਾਜ਼ਿਲਕਾ, 19 ਅਗਸਤ (ਹਿੰ.ਸ.)| ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲੀ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਕੀਤਾ।ਇਸ ਮੌਕੇ ਵਿਧਾਇਕ ਸਵਨਾ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਗਲੀਆਂ, ਨਾਲੀਆਂ ਦੀ ਨਿਕਾਸੀ, ਸੜਕਾਂ ਅਤੇ ਹੋਰ ਬੁਨਿਆਦੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਵਿਕਾਸ ਕਾਰਜ ਮੁਕੰਮਲ ਹੋਣ ਉਪਰੰਤ ਅੱਜ ਉਨ੍ਹਾਂ ਦਾ ਉਦਘਾਟਨ ਕੀਤਾ ਗਿਆ ਹੈ, ਜਦਕਿ ਪਿੰਡਾਂ ਵਿੱਚ ਰਹਿੰਦੇ ਹੋਰ ਕੰਮਾਂ ਨੂੰ ਸ਼ੁਰੂ ਕਰਨ ਲਈ ਨੀਂਹ ਪੱਥਰ ਰੱਖੇ ਗਏ ਹਨ। ਵਿਧਾਇਕ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਤੇ ਲੋੜ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕੰਮ ਅਜੇ ਬਾਕੀ ਹਨ, ਉਨ੍ਹਾਂ ਲਈ ਵੀ ਗ੍ਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਹੋਰ ਮੰਗਾਂ ਨੂੰ ਵੀ ਨੋਟ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਪੂਰਾ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਲੋੜੀਂਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ।ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਜਿਹੜੇ ਵੀ ਕੰਮ ਲੋਕਾਂ ਦੀ ਲੋੜ ਅਨੁਸਾਰ ਜ਼ਰੂਰੀ ਹਨ, ਉਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਸਰਪੰਚ ਬਲਕਾਰ, ਕੇਰੀਆਂ ਦੇ ਸਰਪੰਚ ਰਾਕੇਸ਼, ਬਲਾਕ ਪ੍ਰਧਾਨ ਧਰਮਵੀਰ, ਸੈਣੀ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਗੁਰਸੇਵਕ, ਕੰਬੋਜ ਭਲਾਈ ਬੋਰਡ ਦੇ ਚੇਅਰਮੈਨ ਰਾਜ ਤਿਲਕ, ਸੁਮੀਤ ਨੈਣ, ਬੱਬੂ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande