ਅੰਮ੍ਰਿਤਸਰ 'ਚ 3 ਕਿਲੋ 29 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕਾਬੂ
ਅੰਮ੍ਰਿਤਸਰ, 02 ਅਗਸਤ (ਹਿੰ.ਸ.)| ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ 3 ਕਿਲੋ 29 ਗ੍ਰਾਮ ਹੈਰੋਇਨ ਸਮੇਤ ਇੱਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਨੂਰਪੁਰ, ਤਹਿਸੀਲ
ਅੰਮ੍ਰਿਤਸਰ 'ਚ 3 ਕਿਲੋ 29 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕਾਬੂ


ਅੰਮ੍ਰਿਤਸਰ, 02 ਅਗਸਤ (ਹਿੰ.ਸ.)| ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ 3 ਕਿਲੋ 29 ਗ੍ਰਾਮ ਹੈਰੋਇਨ ਸਮੇਤ ਇੱਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਨੂਰਪੁਰ, ਤਹਿਸੀਲ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 22 ਲੱਖ ਰੁਪਏ ਦੱਸੀ ਜਾ ਰਹੀ ਹੈ।ਪੁਲਿਸ ਅਨੁਸਾਰ ਗਸ਼ਤ ਦੌਰਾਨ ਮੁੱਖ ਜੀਟੀ ਰੋਡ 'ਤੇ ਇੱਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਹਨ। ਇਹ ਵੀ ਜਾਣਕਾਰੀ ਮਿਲੀ ਕਿ ਅਟਾਰੀ ਸਰਹੱਦੀ ਖੇਤਰ ਰਾਹੀਂ ਡਰੋਨਾਂ ਅਤੇ ਹੋਰ ਤਰੀਕਿਆਂ ਨਾਲ ਭੇਜੀਆਂ ਜਾ ਰਹੀਆਂ ਹੈਰੋਇਨ ਦੀਆਂ ਖੇਪਾਂ ਨਾਲ ਉਸ ਦਾ ਸਬੰਧ ਹੈ।ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 3 ਕਿਲੋ 29 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ, ਇੱਕ ਮੋਬਾਈਲ ਫੋਨ ਅਤੇ 1,000 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ।ਪੁਲਿਸ ਹੁਣ ਇਸ ਪੂਰੇ ਨਸ਼ਾ ਤਸਕਰੀ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਦੇ ਕਿਹੜੇ-ਕਿਹੜੇ ਵਿਅਕਤੀਆਂ ਨਾਲ ਸੰਪਰਕ ਸਨ, ਪਾਕਿਸਤਾਨ ਸਥਿਤ ਤਸਕਰਾਂ ਨਾਲ ਉਸ ਦਾ ਰਾਬਤਾ ਕਿਵੇਂ ਬਣਿਆ ਅਤੇ ਉਹ ਹੁਣ ਤੱਕ ਡਰੋਨਾਂ ਰਾਹੀਂ ਭੇਜੀਆਂ ਗਈਆਂ ਨਸ਼ੇ ਦੀਆਂ ਖੇਪਾਂ ਦੀ ਸਪਲਾਈ ਵਿੱਚ ਕਿੰਨੀ ਵਾਰ ਸ਼ਾਮਲ ਰਿਹਾ।ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਲ ਹੀ ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਣ ਲਈ ਮੁਹਿੰਮ ਵੀ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande