
ਚੰਡੀਗੜ੍ਹ, 02 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਡਮਿੰਟਨ ਖਿਡਾਰਨ ਤਨਵੀ ਸ਼ਰਮਾ ਦੀ ਇਤਿਹਾਸਕ ਉਪਲਬਧੀ 'ਤੇ ਖੁਸ਼ੀ ਜਤਾਉਂਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਵਧਾਈ ਸੰਦੇਸ਼ ਸਾਂਝਾ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਪੋਸਟ ਵਿੱਚ ਲਿਖਿਆ ਕਿ 17 ਸਾਲ ਦੀ ਉਮਰ ਵਿੱਚ ਤਨਵੀ ਸ਼ਰਮਾ ਨੇ ਵਿਸ਼ਵ ਪੱਧਰ 'ਤੇ ਵੱਡਾ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀ ਸਭ ਤੋਂ ਨੌਜਵਾਨ ਖਿਡਾਰਨ ਬਣ ਕੇ ਤਨਵੀ ਨੇ ਨਾ ਸਿਰਫ਼ ਪੂਰੇ ਦੇਸ਼, ਸਗੋਂ ਰੰਗਲੇ ਪੰਜਾਬ ਦਾ ਵੀ ਮਾਣ ਵਧਾਇਆ ਹੈ।ਭਗਵੰਤ ਮਾਨ ਨੇ ਲਿਖਿਆ ਕਿ ਸਾਡੀਆਂ ਧੀਆਂ ਸਾਡਾ ਮਾਣ ਹਨ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਤਨਵੀ ਸ਼ਰਮਾ ਭਵਿੱਖ ਵਿੱਚ ਵੀ ਖੇਡਾਂ ਦੇ ਮੈਦਾਨ ਵਿੱਚ ਇਸੇ ਤਰ੍ਹਾਂ ਕਾਮਯਾਬੀਆਂ ਦੇ ਝੰਡੇ ਗੱਡਦੀ ਰਹੇ ਅਤੇ ਨਵੀਆਂ ਉਚਾਈਆਂ ਹਾਸਲ ਕਰੇ। ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਦੇ ਅੰਤ ਵਿੱਚ ਤਨਵੀ ਸ਼ਰਮਾ ਨੂੰ ਉਸਦੇ ਉੱਜਵਲ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਵੀ ਦਿੱਤੀਆਂ।ਭਾਰਤ ਦੀ 17 ਸਾਲਾ ਉੱਭਰਦੀ ਬੈਡਮਿੰਟਨ ਸਟਾਰ, ਤਨਵੀ ਸ਼ਰਮਾ ਨੇ ਤਾਈਪੇ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਵਿੱਚ ਮਹਿਲਾ ਸਿੰਗਲਜ਼ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਐਤਵਾਰ ਨੂੰ ਖੇਡੇ ਗਏ ਫਾਈਨਲ ਵਿੱਚ, ਤਨਵੀ ਨੇ ਵੀਅਤਨਾਮ ਦੀ ਥੂਏ ਲਿਨਹ ਨਗੁਏਨ ਨੂੰ ਸਿੱਧੇ ਗੇਮਾਂ ਵਿੱਚ 21-16, 21-16 ਨਾਲ ਹਰਾ ਕੇ ਆਪਣਾ ਪਹਿਲਾ ਬੀ.ਡਬਲਯੂ.ਐਫ. ਵਰਲਡ ਟੂਰ ਖਿਤਾਬ ਜਿੱਤਿਆ।
ਹਿੰਦੂਸਥਾਨ ਸਮਾਚਾਰ / GURSHARAN SINGH